ਚੰਡੀਗੜ੍ਹ, 15 ਦਸੰਬਰ

ਪੰਜਾਬ ‘ਚ ਚੱਲ ਰਹੀ ਸਿਆਸੀ ਉਥਲ-ਪੁਥਲ ਵਿਚਾਲੇ ਹੁਣ ਸੋਸ਼ਲ ਮੀਡੀਆ ‘ਤੇ ਇਕ ਤਸਵੀਰ ਨੇ ਚਰਚਾਵਾਂ ਦਾ ਬਾਜ਼ਾਰ ਗਰਮ ਕਰ ਦਿੱਤਾ ਹੈ।

ਦਰਅਸਲ ਬੁੱਧਵਾਰ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਕ੍ਰਿਕਟਰ ਹਰਭਜਨ ਸਿੰਘ ਨਾਲ ਇਕ ਤਸਵੀਰ ਸ਼ੇਅਰ ਕੀਤੀ ।

ਤਸਵੀਰ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਇਸ ਦੇ ਕੈਪਸ਼ਨ ‘ਚ ਲਿਖਿਆ, ‘ਇਹ ਤਸਵੀਰ ਸੰਭਾਵਨਾਵਾਂ ਨਾਲ ਭਰਪੂਰ ਹੈ।’ ਕੁਝ ਦਿਨ ਪਹਿਲਾਂ ਹਰਭਜਨ ਸਿੰਘ ਨੇ ਇੱਕ ਟਵੀਟ ਕਰਕੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਖ਼ਬਰਾਂ ਨੂੰ ‘ਫੇਕ ਨਿਊਜ਼’ ਦੱਸਦਿਆਂ ਖਾਰਜ ਕਰ ਦਿੱਤਾ ਸੀ।

ਸੂਤਰਾਂ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਕਾਂਗਰਸ ਹਰਭਜਨ ਸਿੰਘ ਨੂੰ ਜਲੰਧਰ ਦੇ ਕਿਸੇ ਵਿਧਾਨ ਸਭਾ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਾਰਨਾ ਚਾਹੁੰਦੀ ਹੈ, ਅਜਿਹੇ ਵਿੱਚ ਹਰਭਜਨ ਸਿੰਘ ਨਾਲ ਗੱਲਬਾਤ ਚੱਲ ਰਹੀ ਹੈ। ਹਾਲਾਂਕਿ ਅਜੇ ਅੰਤਿਮ ਮਨਜ਼ੂਰੀ ਨਹੀਂ ਮਿਲੀ ਹੈ।

Spread the love