ਫ਼ਤਹਿਗੜ੍ਹ ਸਾਹਿਬ, 16 ਦਸੰਬਰ

“ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਜਥੇਬੰਦੀ ਵੱਲੋ ਆਪਣੇ ਮਹਾਨ ਸ਼ਹੀਦਾਂ ਨੂੰ ਸਰਧਾਂ ਦੇ ਫੁੱਲ ਭੇਟ ਕਰਨ ਹਿੱਤ 17 ਦਸੰਬਰ ਨੂੰ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਅਤੇ 21 ਦਸੰਬਰ ਨੂੰ ਚਮਕੌਰ ਸਾਹਿਬ ਵਿਖੇ ਸ਼ਹੀਦੀ ਕਾਨਫਰੰਸਾਂ ਦਾ ਅਯੋਜਨ ਕਰ ਰਿਹਾ ਹੈ ।

ਜਿਸ ਵਿਚ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸਿਪ ਅਤੇ ਕੌਮੀ ਵਿਦਵਾਨ ਸ਼ਹੀਦਾਂ ਨੂੰ ਸਰਧਾ ਦੇ ਫੁੱਲ ਭੇਟ ਕਰਨਗੇ । ਸਮੁੱਚੀ ਸਿੱਖ ਕੌਮ ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਜਥੇਬੰਦੀ ਨੂੰ ਇਨ੍ਹਾਂ ਦੋਵਾਂ ਸਹੀਦੀ ਕਾਨਫਰੰਸਾਂ ਵਿਚ ਆਪਣੀਆ ਕੌਮੀ ਜ਼ਿੰਮੇਵਾਰੀਆ ਨੂੰ ਪੂਰਨ ਕਰਦੇ ਹੋਏ ਸਰਧਾ ਤੇ ਸਤਿਕਾਰ ਸਹਿਤ ਪਹੁੰਚਣ ਦੀ ਅਪੀਲ ਕੀਤੀ ਜਾਂਦੀ ਹੈ ।”

ਇਹ ਜਾਣਕਾਰੀ ਅੱਜ ਇਥੇ ਪਾਰਟੀ ਦੇ ਸ. ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਸਮੁੱਚੀ ਸਿੱਖ ਕੌਮ, ਪਾਰਟੀ ਅਹੁਦੇਦਾਰਾਂ, ਸਮਰਥਕਾਂ ਨੂੰ ਜਿਥੇ ਇਨ੍ਹਾਂ ਦੋਵਾਂ ਇਤਿਹਾਸਿਕ ਕਾਨਫਰੰਸਾਂ ਵਿਚ ਪਹੁੰਚਣ ਦੀ ਅਪੀਲ ਕੀਤੀ ਉਥੇ ਇਹ ਵੀ ਜਾਣਕਾਰੀ ਦਿੱਤੀ ਕਿ 26 ਦਸੰਬਰ ਨੂੰ ਸ਼ਹੀਦ ਬਾਬਾ ਜੋਰਾਵਰ ਸਿੰਘ, ਸ਼ਹੀਦ ਬਾਬਾ ਫ਼ਤਹਿ ਸਿੰਘ, ਸ਼ਹੀਦ ਮਾਤਾ ਗੁਜਰ ਕੌਰ, ਸ਼ਹੀਦ ਬਾਬਾ ਮੋਤੀ ਸਿੰਘ ਮਹਿਰਾ ਜੀ ਦੀਆਂ ਸਹਾਦਤਾਂ ਨੂੰ ਨਤਮਸਤਕ ਹੋਣ ਲਈ ਅਤੇ ਸਰਧਾ ਦੇ ਫੁੱਲ ਭੇਟ ਕਰਨ ਲਈ ਰੇਲਵੇ ਫਾਟਕ ਦੇ ਨਜਦੀਕ ਰੌਜਾ ਸਰੀਫ ਦੇ ਸਾਹਮਣੇ ਫ਼ਤਹਿਗੜ੍ਹ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਸ਼ਹੀਦੀ ਕਾਨਫਰੰਸ ਕੀਤੀ ਜਾ ਰਹੀ ਹੈ ਉਸ ਵਿਚ ਵੀ ਸੰਗਤਾਂ ਆਪਣੇ ਕੌਮੀ ਸ਼ਹੀਦਾਂ ਦੀ ਮਹਾਨ ਕੁਰਬਾਨੀ ਭਰੀ ਯਾਦ ਨੂੰ ਸਮਰਪਿਤ ਹੋਣ ਲਈ ਅਤੇ ਉਨ੍ਹਾਂ ਵੱਲੋ ਸਮੁੱਚੀ ਮਨੁੱਖਤਾ ਤੇ ਇਨਸਾਨੀਅਤ ਦੀ ਬਿਹਤਰੀ ਲਈ ਪਾਏ ਅਰਥ ਭਰਪੂਰ ਪੂਰਨਿਆ ਉਤੇ ਪਹਿਰਾ ਦੇਣ ਲਈ ਪੂਰੀ ਸਰਧਾਂ ਨਾਲ ਸਮੂਲੀਅਤ ਕਰਨ ਦੀ ਅਪੀਲ ਕੀਤੀ ।

Spread the love