ਅਮਰੀਕਾ ‘ਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਓਮੀਕਰੋਨ ਦੇ ਨਵੇਂ ਵੇਰੀਐਂਟ ਦੇ ਆਉਣ ਨਾਲ ਚਿੰਤਾਵਾਂ ਵਧ ਗਈਆਂ ਹਨ। ਇਸ ਦੇ ਮੱਦੇਨਜ਼ਰ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਨੇ ਲੋਕਾਂ ਨੂੰ ਚੇਤਾਵਨੀ ਦਿੱਤੀ ਹੈ।

ਬਾਇਡਨ ਨੇ ਕਿਹਾ ਕਿ ਜਿਹੜੇ ਲੋਕ ਵੈਕਸੀਨ ਨਹੀਂ ਲਗਾਉਂਦੇ ਉਨ੍ਹਾਂ ਨੂੰ ਇਸ ਸਰਦੀਆਂ ਵਿੱਚ ਗੰਭੀਰ ਬੀਮਾਰੀ ਅਤੇ ਮੌਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਕੁਝ ਦਿਨ ਪਹਿਲਾਂ, ਬਾਇਡਨ ਨੇ ਕਿਹਾ ਸੀ ਕਿ ਅਮਰੀਕੀਆਂ ਨੂੰ ਵਾਇਰਸ ਦੇ ਨਵੇਂ ਤਣਾਅ ਤੋਂ ਡਰਨ ਦੀ ਜ਼ਰੂਰਤ ਨਹੀਂ ਹੈ। ਪਰ ਹੁਣ ਉਨ੍ਹਾਂ ਦੇ ਵਿਚਾਰ ਬਦਲ ਗਏ ਨੇ।ਦੂਸਰੇ ਪਾਸੇ ਰਾਸ਼ਟਰਪਤੀ ਨੇ ਕਿਹਾ ਕਿ ਓਮਿਕਰੋਨ ਅਮਰੀਕਾ ਵਿੱਚ ਬਹੁਤ ਤੇਜ਼ੀ ਨਾਲ ਫੈਲੇਗਾ।

ਇਸ ਦੇ ਨਾਲ ਹੀ ਮਹਾਮਾਰੀ ਨੂੰ ਲੈ ਕੇ ਡਾਕਟਰੀ ਮਾਹਿਰਾਂ ਨਾਲ ਹੋਈ ਬੈਠਕ ਤੋਂ ਬਾਅਦ ਉਨ੍ਹਾਂ ਕਿਹਾ ਕਿ ਦੇਸ਼ ਓਮੀਕਰੋਨ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਦੇਸ਼ ਵਿੱਚ ਬੂਸਟਰ ਡੋਜ਼ ਦਿੱਤੀ ਜਾ ਰਹੀ ਹੈ ਅਤੇ ਯਾਤਰਾ ਨੂੰ ਲੈ ਕੇ ਨਵੇਂ ਨਿਯਮ ਲਾਗੂ ਕੀਤੇ ਗਏ ਹਨ।

1 ਦਸੰਬਰ ਨੂੰ ਅਮਰੀਕਾ ‘ਚ ਰੋਜ਼ਾਨਾ ਔਸਤਨ 86 ਹਜ਼ਾਰ ਨਵੇਂ ਕੋਰੋਨਾ ਮਾਮਲੇ ਦਰਜ ਹੋ ਰਹੇ ਸਨ ਪਰ 14 ਦਸੰਬਰ ਤੱਕ ਇਹ ਗਿਣਤੀ 35 ਫੀਸਦੀ ਵਧ ਕੇ 1.17 ਲੱਖ ਹੋ ਗਈ।

ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰੀਵੈਂਸ਼ਨ ਮੁਤਾਬਕ ਅਮਰੀਕਾ ਇਸ ਸਮੇਂ ਕੋਰੋਨਾ ਤੋਂ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਹੈ। ਇੱਥੇ ਰੋਜ਼ਾਨਾ ਔਸਤਨ 1,150 ਮੌਤਾਂ ਦਰਜ ਕੀਤੀਆਂ ਜਾ ਰਹੀਆਂ ਹਨ।

ਜੇਕਰ ਯੂਕੇ ਦੀ ਗੱਲ ਕੀਤੀ ਜਾਵੇ ਤਾਂ ਬੀਤੇ 24 ਘੰਟਿਆਂ ‘ਚ ਕੋਰੋਨਾ ਦੇ 78,610 ਨਵੇਂ ਮਾਮਲੇ ਪਾਏ ਗਏ, ਜੋ ਦੇਸ਼ ‘ਚ ਹੁਣ ਤੱਕ ਦੇ ਸਭ ਤੋਂ ਜ਼ਿਆਦਾ ਰੋਜ਼ਾਨਾ ਮਾਮਲਿਆਂ ਦੀ ਸਭ ਤੋਂ ਵੱਡੀ ਗਿਣਤੀ ‘ਚ ਹਨ, ਜਿਸ ਕਾਰਨ ਸਿਹਤ ਵਿਭਾਗ ਅਤੇ ਸਰਕਾਰ ਦੀਆਂ ਚਿੰਤਾਵਾਂ ਹੋਰ ਵੀ ਵੱਧ ਗਈਆਂ ਹਨ ।

ਨਵੇਂ ਮਾਮਲਿਆਂ ਲਈ ਕਰੋਨਾ ਵਾਇਰਸ ਦੇ ਡੈਲਟਾ ਵੇਰੀਐਂਟ ਦੇ ਨਾਲ-ਨਾਲ ਓਮੀਕਰੋਨ ਵੇਰੀਐਂਟ ਮੁੱਖ ਰੂਪ ‘ਚ ਤੇਜ਼ੀ ਨਾਲ ਫੈਲ ਰਿਹਾ ਹੈ।

ਇਸ ਤੋਂ ਪਹਿਲਾਂ ਬਰਤਾਨੀਆਂ ‘ਚ ਸਭ ਤੋਂ ਜ਼ਿਆਦਾ ਰੋਜ਼ਾਨਾ ਮਾਮਲੇ 8 ਜਨਵਰੀ ਨੂੰ 68,053 ਸਾਹਮਣੇ ਆਏ ਸਨ।

ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੇ ਚਿਤਾਵਨੀ ਦਿੱਤੀ ਕਿ ਓਮੀਕਰੋਨ ਨਾਲ ਇਨਫੈਕਸ਼ਨ ਦੇ ਮਾਮਲੇ ਦੋ ਤੋਂ ਵੀ ਘੱਟ ਦਿਨਾਂ ‘ਚ ਦੁਗਣੇ ਹੋ ਰਹੇ ਹਨ ਪਰ ਉਨ੍ਹਾਂ ਉਮੀਦ ਜਤਾਈ ਕਿ ਕੋਵਿਡ-19 ਰੋਕੂ ਟੀਕਿਆਂ ਦੀ ਬੂਸਟਰ ਖੁਰਾਕ ਦੇਣ ਨਾਲ ਇਸ ਨੂੰ ਠੱਲ੍ਹਣ ‘ਚ ਮਦਦ ਮਿਲੇਗੀ

Spread the love