ਚੰਡੀਗੜ੍ਹ, 20 ਦਸੰਬਰ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਸੂਬੇ ਵਿੱਚ ਸ਼ਰਾਬ, ਮਾਈਨਿੰਗ ਅਤੇ ਨੌਕਰੀਆਂ ‘ਤੇ ਬਹਿਸ ਦੀ ਚੁਣੌਤੀ ਨੂੰ ਸਵੀਕਾਰ ਕਰ ਲਿਆ। ਨਵਜੋਤ ਸਿੰਘ ਸਿੱਧੂ ਨੂੰ ਬਹਿਸ ਲਈ ਸਥਾਨ ਅਤੇ ਸਮਾਂ ਤੈਅ ਕਰਨ ਲਈ ਆਖਦਿਆਂ ਕੇਜਰੀਵਾਲ ਨੇ ‘ਆਪ’ ਦੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਨੂੰ ਇਸ ਲਈ ਨਾਮਜ਼ਦ ਕੀਤਾ।

ਅਰਵਿੰਦ ਕੇਜਰੀਵਾਲ ਨੇ ਚੰਡੀਗੜ੍ਹ ਹਵਾਈ ਅੱਡੇ ‘ਤੇ ਪੱਤਰਕਾਰਾਂ ਨੂੰ ਕਿਹਾ ਕਿ ਮੈਂ ਬਹਿਸ ਲਈ ਸਿੱਧੂ ਦੀ ਚੁਣੌਤੀ ਨੂੰ ਸਵੀਕਾਰ ਕਰਦਾ ਹਾਂ ਅਤੇ ਉਮੀਦ ਕਰਦਾ ਹਾਂ ਕਿ ਚਰਚਾ ਲਾਭਦਾਇਕ ਹੋਵੇਗੀ ਅਤੇ ਵਿਕਾਸ ਦੇ ਵੱਖ-ਵੱਖ ਮੁੱਦਿਆਂ ‘ਤੇ ਹੋਵੇਗੀ। ਸਿੱਧੂ ਨੂੰ ਥਾਂ ਅਤੇ ਸਮੇਂ ਦੀ ਚੋਣ ਕਰਨੀ ਚਾਹੀਦੀ ਹੈ। ਕੇਜਰੀਵਾਲ ਨੇ ਕਿਹਾ ਕਿ ਕਾਂਗਰਸ ਕੋਲ ਪੰਜਾਬ ਦਾ ਵਿਕਾਸ ਕਰਨ ਲਈ ਪੰਜ ਸਾਲ ਸਨ, ਪਰ ਉਨ੍ਹਾਂ ਨੇ ਲੋਕਾਂ ਨਾਲ ਧੋਖਾ ਕੀਤਾ ਅਤੇ ਡਰਾਮੇਬਾਜ਼ੀ ਅਤੇ ਬਹਾਨੇਬਾਜ਼ੀ ਤੋਂ ਇਲਾਵਾ ਕੁਝ ਨਹੀਂ ਕੀਤਾ।

ਹੁਣ ਜਿਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਵੱਲੋਂ ਭਗਵੰਤ ਮਾਨ ਨਾਲ ਡਿਬੇਟ ਕਰਨ ਤੋਂ ਮਨ੍ਹਾ ਕਰਨ ‘ਤੇ ਭਗਵੰਤ ਮਾਨ ਨੇ ਸਿੱਧੂ ਨੂੰ ਘੇਰਿਆ ਹੈ ਅਤੇ ਇੱਕ ਟਵੀਟ ਕਰਕੇ ਕਿਹਾ ਹੈ ਕਿ ”ਸਿੱਧੂ ਸਾਬ੍ਹ ਤੁਸੀਂ ਮੇਰੇ ਤੋਂ ਡਰ ਕੇ ਭੱਜ ਕਿਉਂ ਰਹੇ ਹੋ” |

ਭਗਵੰਤ ਮਾਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਚੰਨੀ ਦੇ ਹਲਕੇ ‘ਚ ਰੇਤ ਦੀ ਨਾਜਾਇਜ਼ ਮਾਈਨਿੰਗ ‘ਤੇ ਸਿੱਧੂ ਕਿਉਂ ਨਹੀਂ ਬੋਲ ਰਹੇ | ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਆਮ ਆਦਮੀ ਪਾਰਟੀ ਨੂੰ ਦਿੱਤੀ ਗਈ ਬਹਿਸ ਦੀ ਚੁਣੌਤੀ ਨੂੰ ਸਵੀਕਾਰ ਕਰਦਿਆਂ ਸਿੱਧੂ ਨੂੰ ਬਹਿਸ ਲਈ ਸਥਾਨ ਅਤੇ ਸਮਾਂ ਤੈਅ ਕਰਨ ਲਈ ਕਿਹਾ ਸੀ |

ਕੇਜਰੀਵਾਲ ਨੇ ਬਹਿਸ ਲਈ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਦਾ ਨਾਂਅ ਤੈਅ ਕੀਤਾ ਹੈ | ਉੱਥੇ ਹੀ ਸਿੱਧੂ ਨੇ ਭਗਵੰਤ ਮਾਨ ਨਾਲ ਬਹਿਸ ਕਰਨ ਤੋਂ ਇਨਕਾਰ ਕੀਤਾ ਹੈ ਅਤੇ ਕਿਹਾ ਹੈ ਕਿ ਕੇਜਰੀਵਾਲ ਉਨ੍ਹਾਂ ਨਾਲ ਬਹਿਸ ਕਰਨ | ਜਿਸ ‘ਤੇ ਭਗਵੰਤ ਮਾਨ ਨੇ ਟਵੀਟ ਕਰਕੇ ਤਨਜ਼ ਕੱਸਿਆ ਹੈ |

Spread the love