ਇੱਕ ਵਾਰ ਫਿਰ ਤੋਂ ਕਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ।ਯੂਕੇ ‘ਚ ਓਮੀਕ੍ਰੋਨ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨਜਿਸ ਕਰਕੇ ਦਿਨੋਂ-ਦਿਨ ਹਾਲਾਤ ਖਰਾਬ ਹੁੰਦੇ ਜਾ ਰਹੇ ਹਨ।

ਬ੍ਰਿਟੇਨ ਵਿਚ ਓਮੀਕ੍ਰੋਨ ਨਾਲ ਮਰਨ ਵਾਲਿਆਂ ਦੀ ਗਿਣਤੀ ਸੱਤ ਤੋਂ ਵੱਧ ਕੇ 12 ਹੋ ਗਈ ਹੈ।

ਇਸ ‘ਤੇ ਚਿੰਤਾ ਜਾਹਰ ਕਰਦਿਆਂ ਡੋਮਿਿਨਕ ਰਾਬ ਨੇ ਕਿਹਾ ਕਿ ਓਮੀਕ੍ਰੋਨ ਨਾਲ ਇਨਫੈਕਟਿਡ 104 ਲੋਕ ਇਸ ਸਮੇਂ ਹਸਪਤਾਲ ਵਿੱਚ ਦਾਖਲ ਹਨ।

ਦੇਸ਼ ਵਿਚ ਓਮੀਕ੍ਰੋਨ ਇਨਫੈਕਟਿਡਾਂ ਦੀ ਕੁੱਲ ਗਿਣਤੀ 25 ਹਜ਼ਾਰ ਨੂੰ ਪਾਰ ਕਰ ਗਈ ਹੈ।

ਇੱਕ ਦਿਨ ਪਹਿਲਾਂ ਬ੍ਰਿਟੇਨ ਵਿੱਚ ਇੱਕ ਦਿਨ ਵਿੱਚ ਓਮਿਕਰੋਨ ਦੇ 10 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਸਨ।

ਬ੍ਰਿਟੇਨ ‘ਚ ਐਤਵਾਰ ਨੂੰ 90 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਦਰਜ ਕੀਤੇ ਗਏ ਜਦਕਿ ਅਗਲੇ ਦਿਨ ਵੀ ਗਿਣਤੀ 15000 ਤੋਂ ਵੱਧ ਰਹੀ ਜਿਸ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਕਿ ਦੇਸ਼ ‘ਚ ਇੱਕ ਵਾਰ ਫਿਰ ਲਾਕਡਾਊਨ ਲਗਾਇਆ ਜਾ ਸਕਦਾ ਹੈ।

ਉਧਰ ਇਜ਼ਰਾਈਲ ਦੀ ਗੱਲ ਕਰੀਏ ਤਾਂ ਓਮੀਕ੍ਰੋਨ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਨਾਗਰਿਕਾਂ ਨੂੰ ਵਿਸ਼ੇਸ਼ ਇਜਾਜ਼ਤ ਤੋਂ ਬਿਨਾਂ ਅਮਰੀਕਾ ਦੀ ਯਾਤਰਾ ਕਰਨ ‘ਤੇ ਪਾਬੰਦੀ ਲਗਾ ਦਿੱਤੀ ਹੈ।

ਪ੍ਰਧਾਨ ਮੰਤਰੀ ਨਫਤਾਲੀ ਬੇਨੇਟ ਦੇ ਦਫ਼ਤਰ ਵੱਲੋਂ ਜਾਰੀ ਬਿਆਨ ਮੁਤਾਬਕ ਕੈਬਨਿਟ ਨੇ ਇਸ ਕਦਮ ਨੂੰ ਮਨਜ਼ੂਰੀ ਦੇ ਦਿੱਤੀ ਹੈ।ਇਸ ਦੇ ਨਾਲ ਹੀ ਇਜ਼ਰਾਈਲ ਨੇ ਕੋਰੋਨਾ ਦੇ ਜ਼ਿਆਦਾ ਮਾਮਲੇ ਵਾਲੇ ਦੇਸ਼ਾਂ ਨੂੰ ਰੈੱਡ ਲਿਸਟ ਵਿਚ ਸ਼ਾਮਲ ਕੀਤਾ ਹੈ।

Spread the love