ਚੰਡੀਗੜ੍ਹ, 21 ਦਸੰਬਰ

ਪੰਜਾਬ ਦੀ ਸਿਆਸਤ ਵਿੱਚ ਪੂਰੀ ਹਲਚਲ ਮੱਚਦੀ ਨਜ਼ਰ ਆ ਰਹੀ ਹੈ। ਬੀਤੀ ਰਾਤ ਬਿਊਰੋ ਆਫ ਇਨਵੈਸਟੀਗੇਸ਼ਨ (Bureau of Investigation) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਮੁਹਾਲੀ ਵਿੱਚ ਐਫਆਈਆਰ ਦਰਜ (FIR on Bikram Majithia) ਕੀਤੀ ਗਈ ਹੈ।

ਦੱਸਿਆ ਜਾ ਰਹਿ ਹੈ ਕਿ ਬਿਕਰਮ ਮਜੀਠੀਆ ਖ਼ਿਲਾਫ਼ ਨਸ਼ਿਆਂ ਦੇ ਪੁਰਾਣੇ ਮਾਮਲਿਆਂ ਨੂੰ ਲੈ ਕੇ ਕੇਸ ਦਰਜ ਕੀਤਾ ਗਿਆ ਹੈ। ਅਕਾਲੀ ਦਲ ਦੇ ਆਗੂਆਂ ਨੇ ਇਲਜ਼ਾਮ ਲਾਇਆ ਹੈ ਕਿ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਦਬਾਅ ਹੇਠ ਮਜੀਠੀਆ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ।

ਇਹ ਕੇਸ ਫੇਜ਼ 4 ਦੀ ਸਟੇਟ ਬਰਾਂਚ ਵਿੱਚ ਦਰਜ ਕੀਤਾ ਗਿਆ ਹੈ। ਇਹ ਕਾਰਵਾਈ ਹਜ਼ਾਰ ਕਰੋੜ ਦੇ ਡਰੱਗ ਰੈਕੇਟ ਮਾਮਲੇ ‘ਚ ਕੀਤੀ ਗਈ ਹੈ। ਮਜੀਠੀਆ ਖ਼ਿਲਾਫ਼ ਐਨਡੀਪੀਐਸ ਐਕਟ ਦੀਆਂ ਧਾਰਾਵਾਂ 25, 27ਏ ਅਤੇ 29 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਕਾਂਗਰਸ ਵੱਲੋਂ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਦਾ ਨਾਮ ਲਗਾਤਾਰ ਲਿਆ ਜਾ ਰਿਹਾ ਸੀ। ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਦਾਅਵਾ ਕੀਤਾ ਸੀ ਕਿ ਸਪੈਸ਼ਲ ਟਾਸਕ ਫੋਰਸ ਦੀ ਰਿਪੋਰਟ ਵਿੱਚ ਬਿਕਰਮ ਮਜੀਠੀਆ ਦਾ ਨਾਂ ਹੈ। ਉਹ ਲਗਾਤਾਰ ਮਜੀਠੀਆ ਖ਼ਿਲਾਫ਼ ਕਾਰਵਾਈ ਦੀ ਗੱਲ ਕਰ ਰਹੇ ਸਨ।

Spread the love