ਚੰਡੀਗੜ੍ਹ, 21 ਦਸੰਬਰ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਖ਼ਿਲਾਫ਼ ਮੋਹਾਲੀ ਵਿੱਚ ਐਫਆਈਆਰ ਦਰਜ ਹੋਣ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਇੱਕ ਟਵੀਟ ਕੀਤਾ ਹੈ। ਸਿੱਧੂ ਨੇ ਤਵਵੀਤ ਕਰਦਿਆਂ ਇਸ ਕਾਰਵਾਈ ਨੂੰ ਪਹਿਲਾ ਕਦਮ ਦੱਸਿਆ। ਸਿੱਧੂ ਨੇ ਕਿਹਾ ਕਿ ਇਹ ਉਨ੍ਹਾਂ ਲੋਕਾਂ ਦੇ ਮੂੰਹ ‘ਤੇ ਕਰਾਰੀ ਚਪੇੜ ਹੈ, ਜੋ ਇਸ ਗੰਭੀਰ ਮੁੱਦੇ ‘ਤੇ ਸਾਲਾਂ ਤੋਂ ਸੁੱਤੇ ਪਏ ਹਨ। ਸਿੱਧੂ ਨੇ ਪੰਜਾਬ ਦੇ ਨਵੇਂ ਕਾਰਜਕਾਰੀ ਡੀਜੀਪੀ ਸਿਧਾਰਥ ਚਟੋਪਾਧਿਆਏ ਨੂੰ ਵੀ ਥਾਪੜਾ ਦਿੱਤਾ। ਸਿੱਧੂ ਨੇ ਕਿਹਾ ਕਿ ਇਹ ਇਮਾਨਦਾਰ ਅਫਸਰਾਂ ਨੂੰ ਤਾਕਤਵਰ ਕਮਾਂਡ ਦੇਣ ਦਾ ਨਤੀਜਾ ਹੈ।

ਸਿੱਧੂ ਨੇ ਕਿਹਾ ਕਿ ਸਾਢੇ ਪੰਜ ਸਾਲ ਤੱਕ ਬਾਦਲ ਪਰਿਵਾਰ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਭ੍ਰਿਸ਼ਟ ਸਿਸਟਮ ਚਲਾਇਆ, ਜਿਸ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਦੀ ਰਿਪੋਰਟ ‘ਤੇ ਕੋਈ ਕਾਰਵਾਈ ਨਹੀਂ ਕੀਤੀ ਗਈ। ਆਖਿਰ ਹੁਣ ਇਸ ਮਾਮਲੇ ਵਿੱਚ ਇਮਾਨਦਾਰ ਅਧਿਕਾਰੀਆਂ ਨੂੰ ਕਮਾਂਡ ਦੇ ਕੇ ਪਹਿਲਾ ਕਦਮ ਚੁੱਕਿਆ ਗਿਆ ਹੈ।

ਸਿੱਧੂ ਨੇ ਕਿਹਾ ਕਿ ਮਜੀਠੀਆ ਖ਼ਿਲਾਫ਼ ਪੰਜਾਬ ਪੁਲਿਸ ਦੀ ਕ੍ਰਾਈਮ ਬ੍ਰਾਂਚ ‘ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਸਿੱਧੂ ਨੇ ਮਜੀਠੀਆ ਨੂੰ ਪੰਜਾਬ ਵਿੱਚ ਨਸ਼ਾ ਤਸਕਰੀ ਦਾ ਮੁੱਖ ਦੋਸ਼ੀ ਕਰਾਰ ਦਿੱਤਾ। ਇਹ ਮਾਮਲਾ ਫਰਵਰੀ 2018 ਵਿੱਚ ਐਸਟੀਐਫ ਦੀ ਰਿਪੋਰਟ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ, ਜਿਸ ਦੀ ਉਹ ਪਿਛਲੇ 4 ਸਾਲਾਂ ਤੋਂ ਮੰਗ ਕਰ ਰਹੇ ਸੀ। ਜਦੋਂ ਤੱਕ ਡਰੱਗ ਮਾਫ਼ੀਆ ਦੇ ਮੁੱਖ ਦੋਸ਼ੀ ਨੂੰ ਸਜ਼ਾ ਨਹੀਂ ਮਿਲਦੀ ਉਦੋਂ ਤੱਕ ਉਹ ਲੜਦੇ ਰਹਿਣਗੇ ।

ਨਵਜੋਤ ਸਿੱਧੂ ਬੇਅਦਬੀ ਅਤੇ ਨਸ਼ਿਆਂ ਦਾ ਮੁੱਦਾ ਲਗਾਤਾਰ ਚੁੱਕਦੇ ਆ ਰਹੇ ਹਨ । ਸਿੱਧੂ ਦੀ ਜਿੱਦ ਕਾਰਨ ਪਹਿਲੇ ਐਡਵੋਕੇਟ ਏਪੀਐਸ ਦਿਓਲ ਨੂੰ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਹਟਾ ਦਿੱਤਾ। ਉਨ੍ਹਾਂ ਦੀ ਥਾਂ ‘ਤੇ ਸਿੱਧੂ ਦੇ ਨਿਰਦੇਸ਼ਾਂ ਅਨੁਸਾਰ ਐਡਵੋਕੇਟ ਡੀਐਸ ਪਟਵਾਲੀਆ ਨੂੰ ਨਵਾਂ ਏ.ਜੀ. ਇਸ ਤੋਂ ਬਾਅਦ ਸਿੱਧੂ ਨੇ ਇਕਬਾਲਪ੍ਰੀਤ ਸਹੋਤਾ ਨੂੰ ਡੀਜੀਪੀ ਦੀ ਕੁਰਸੀ ਤੋਂ ਹਟਾ ਦਿੱਤਾ। ਉਨ੍ਹਾਂ ਦੀ ਥਾਂ ‘ਤੇ ਸਿਧਾਰਥ ਚਟੋਪਾਧਿਆਏ ਨੂੰ ਡੀਜੀਪੀ ਨਿਯੁਕਤ ਕੀਤਾ ਗਿਆ ਸੀ, ਜਿਸ ਤੋਂ ਬਾਅਦ ਇਹ ਅਚਾਨਕ ਕਾਰਵਾਈ ਹੋਈ ਹੈ।

Spread the love