ਵਿਸ਼ਵ ਸਿਹਤ ਸੰਗਠਨ ਦੇ ਮੁਖੀ ਡਾ. ਟੇਡਰੋਸ ਐਡਾਨੌਮ ਨੇ ਓਮੀਕਰੋਨ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ।ਉਨ੍ਹਾਂ ਕਿਹਾ ਕਿ ਸਾਲ 2022 ਵਿਚ ਕੋਰੋਨਾ ਮਹਾਮਾਰੀ ਤੋਂ ਨਿਜਾਤ ਪਾਉਣ ਲਈ ਲੋਕਾਂ ਨੂੰ ਆਪਣੀਆਂ ਛੁੱਟੀਆਂ ਨੂੰ ਰੱਦ ਜਾਂ ਫਿਰ ਪ੍ਰੋਗਰਾਮਾਂ ਨੂੰ ਮੁਲਤਵੀ ਕਰਨਾ ਹੋਵੇਗਾ।

ਵਿਸ਼ਵ ਸਿਹਤ ਸੰਗਠਨ ਦੇ ਮੁਖੀ ਨੇ ਕਿਹਾ ਕਿ ਜ਼ਿੰਦਗੀ ਦੇ ਜਾਣ ਤੋਂ ਬਿਹਤਰ ਆਪਣੀ ਆਗਾਮੀ ਯੋਜਨਾ ਨੂੰ ਰੱਦ ਕਰਨਾ ਬਿਹਤਰ ਹੋਵੇਗਾ।

ਇਸ ਲਈ ਆਪਣੇ ਪ੍ਰੋਗਰਾਮਾਂ ਨੂੰ ਰੱਦ ਕਰੋ ਅਤੇ ਬਾਅਦ ਵਿਚ ਮਨਾਓ। ਹੁਣ ਜਸ਼ਨ ਮਨਾਉਣ ਅਤੇ ਬਾਅਦ ਵਿਚ ਸੋਗ ਮਨਾਉਣ ਤੋਂ ਚੰਗਾ ਹੁਣ ਆਪਣੇ ਪ੍ਰੋਗਰਾਮ ਰੱਦ ਕਰਨਾ ਅਤੇ ਬਾਅਦ ਵਿਚ ਜਸ਼ਨ ਮਨਾਉਣਾ ਬਿਹਤਰ ਹੈ।

ਉਨ੍ਹਾਂ ਕਿਹਾ ਕਿ ਇਸ ਮਹਾਮਾਰੀ ਨੂੰ 2022 ਦੇ ਅੰਤ ਤੱਕ ਖ਼ਤਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਸਾਲ ਪੂਰੇ ਦੇਸ਼ ਲਈ ਭਵਿੱਖ ਵਿਚ ਹੋਣ ਵਾਲੀ ਤ੍ਰਾਸਦੀ ਨੂੰ ਬਚਾਉਣ ਦਾ ਸਾਲ ਹੋਵੇਗਾ ਅਤੇ ਸਾਰਿਆਂ ਨੂੰ ਨਿਰੰਤਰ ਵਿਕਾਸ ਟੀਚੇ ਨੂੰ ਪੂਰਾ ਕਰਨ ਲਈ ਕੋਸ਼ਿਸ਼ ਕਰਦੇ ਰਹਿਣਾ ਹੋਵੇਗਾ।

ਦੱਸ ਦੇਈਏ ਕਿ ਕ੍ਰਿਸਮਸ ਦੌਰਾਨ ਓਮੀਕਰੋਨ ਦੇ ਫੈਲਣ ਨੂੰ ਰੋਕਣ ਲਈ ਨਿਊਜ਼ੀਲੈਂਡ ਨੇ ਸਖ਼ਤ ਤਾਲਾਬੰਦੀ ਲਗਾਈ ਹੈ।

ਜਦੋਂਕਿ ਫਰਾਂਸ ਅਤੇ ਜਰਮਨੀ ਸਮੇਤ ਕਈ ਦੇਸ਼ਾਂ ਨੇ ਕੋਰੋਨਾ ਦੇ ਪ੍ਰਸਾਰ ਨੂੰ ਰੋਕਣ ਲਈ ਸਖ਼ਤ ਪਾਬੰਦੀਆਂ ਲਗਾਈਆਂ ਹਨ।

ਉਧਰ ਦੂਸਰੇ ਪਾਸੇ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਕੋਵਿਡ-19 ਦੀ ਨਵੀਂ ਲਹਿਰ ਦੌਰਾਨ ਲੋਕਾਂ ਨੂੰ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ ਹੈ।

ਰਾਸ਼ਟਰਪਤੀ ਨੇ ਕਿਹਾ ਕਿ ਇਹ ਦੇਸ਼ ਪ੍ਰਤੀ ਉਨ੍ਹਾਂ ਦਾ ਫਰਜ਼ ਹੈ। ਬਾਈਡੇਨ ਨੇ ਵ੍ਹਾਈਟ ਹਾਊਸ ‘ਚ ਕਿਹਾ ਕਿ ਦੇਸ਼ ‘ਚ ਕੋਰੋਨਾ ਵਾਇਰਸ ਦੇ ਨਵੇਂ ਰੂਪ ‘ਓਮੀਕਰੋਨ’ ਦੇ ਵੱਧਦੇ ਮਾਮਲਿਆਂ ਨਾਲ ਨਜਿੱਠਣ ਲਈ 50 ਕਰੋੜ ਮੁਫਤ ਰੈਪਿਡ ਟੈਸਟ, ਹਸਪਤਾਲ ਦੀਆਂ ਸਹੂਲਤਾਂ ਅਤੇ ਟੀਕਾਕਰਨ ਦੀ ਗਤੀ ਨੂੰ ਦੁੱਗਣਾ ਕਰਨਾ ਹੋਵੇਗਾ।

ਬਾਈਡੇਨ ਨੇ ਜ਼ੋਰ ਦੇ ਕੇ ਕਿਹਾ ਕਿ ਉਹਨਾਂ ਦੀ ਅਪੀਲ ਸਿਆਸੀ ਨਹੀਂ ਹੈ।

ਬਾਈਡੇਨ ਨੇ ਕਿਹਾ ਕਿ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀ “ਬੂਸਟਰ” ਖੁਰਾਕ ਲਈ ਹੈ ਅਤੇ ਟੀਕਾਕਰਨ ਕਰਵਾਉਣਾ ਹਰੇਕ ਅਮਰੀਕੀ ਨਾਗਰਿਕ ਦਾ “ਰਾਸ਼ਟਰ ਪ੍ਰਤੀ ਫਰਜ਼” ਹੈ।

ਰਾਸ਼ਟਰਪਤੀ ਨੇ ਕਿਹਾ ਕਿ ਇਹ ਸਿਰਫ ਇਕ ਜ਼ਿੰਮੇਵਾਰੀ ਵਾਲਾ ਕੰਮ ਹੈ ਜੋ ਅਸੀਂ ਕਰ ਸਕਦੇ ਹਾਂ। ਉਹਨਾਂ ਨੇ ਅੱਗੇ ਕਿਹਾ ਕਿ ਮੈਂ ਜਾਣਦਾ ਹਾਂ ਕਿ ਤੁਸੀਂ ਸਾਰੇਥੱਕੇ ਹੋਏ ਅਤੇ ਪਰੇਸ਼ਾਨ ਹੋ।

ਅਸੀਂ ਸਾਰੇ ਚਾਹੁੰਦੇ ਹਾਂ ਕਿ ਇਹ ਹੁਣ ਖ਼ਤਮ ਹੋ ਜਾਵੇ ਪਰ ਅਸੀਂ ਅਜੇ ਵੀ ਇਸਦਾ ਸਾਹਮਣਾ ਕਰ ਰਹੇ ਹਾਂ। ਹੁਣ ਸਾਡੇ ਕੋਲ ਇਸ ਨਾਲ ਨਜਿੱਠਣ ਲਈ ਪਹਿਲਾਂ ਨਾਲੋਂ ਜ਼ਿਆਦਾ ਸਾਧਨ ਹਨ। ਅਸੀਂ ਇਸ ਨਾਲ ਨਜਿੱਠਣ ਲਈ ਤਿਆਰ ਹਾਂ।

Spread the love