ਚੰਡੀਗੜ੍ਹ, 22 ਦਸੰਬਰ

ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫਤਾਰੀ ਨੂੰ ਲੈ ਕੇ STF ਨੇ ਅੰਮ੍ਰਿਤਸਰ ‘ਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਸਰਕਾਰ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਪੁਲਿਸ ਟਰੇਨਿੰਗ ਸੈਂਟਰ ਵਿੱਚ ਸਿਖਲਾਈ ਲੈ ਰਹੇ ਪੁਲੀਸ ਮੁਲਾਜ਼ਮਾਂ ਲਈ ਜਾਲ ਵਿਛਾ ਦਿੱਤਾ ਹੈ।

ਇਸ ਦੇ ਲਈ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪੁਲਿਸ ਟਰੇਨਿੰਗ ਸੈਂਟਰ ਜਹਾਨਖੇਲਾ ਤੋਂ ਮੁਲਾਜ਼ਮ ਤਿਆਰ ਕਰ ਲਏ ਗਏ ਹਨ। ਫਿਲਹਾਲ ਦੱਸਿਆ ਜਾ ਰਿਹਾ ਹੈ ਕਿ ਮਜੀਠੀਆ ਪੁਲਿਸ ਦੀ ਸੁਰੱਖਿਆ ਛੱਡ ਕੇ ਉੱਤਰ ਪ੍ਰਦੇਸ਼ ਵੱਲ ਚਲੇ ਗਏ ਹਨ।

ਉਥੇ ਹੀ ਦੂੱਜੇ ਪਾਸੇ ਮਜੀਠੀਆ ਦੇ ਵਿਦੇਸ਼ ਭੱਜ ਜਾਣ ਦਾ ਖਦਸ਼ਾ ਹੈ। ਇਸ ਲਈ ਪੰਜਾਬ ਪੁਲਿਸ ਨੇ ਲੁੱਕਆਊਟ ਨੋਟਿਸ ਜਾਰੀ ਕੀਤਾ ਹੈ। ਜਿਸ ਦੇ ਜ਼ਰੀਏ ਸਾਰੇ ਹਵਾਈ ਅੱਡਿਆਂ, ਬੰਦਰਗਾਹਾਂ ਅਤੇ ਹੋਰ ਸਾਰੀਆਂ ਥਾਵਾਂ ‘ਤੇ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਦੌਰਾਨ ਪੰਜਾਬ ‘ਚ ਗ੍ਰਹਿ ਵਿਭਾਗ ਦੀ ਵਾਗਡੋਰ ਸੰਭਾਲ ਰਹੇ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਬਿਕਰਮ ਮਜੀਠੀਆ ਜਲਦ ਹੀ ਜੇਲ੍ਹ ‘ਚ ਹੋਣਗੇ। ਪੁਲਿਸ ਨੇ ਸੋਮਵਾਰ ਰਾਤ ਨੂੰ ਮਜੀਠੀਆ ਖ਼ਿਲਾਫ਼ ਕ੍ਰਾਈਮ ਬ੍ਰਾਂਚ ਥਾਣੇ ‘ਚ ਮਾਮਲਾ ਦਰਜ ਕੀਤਾ ਸੀ ਪਰ ਅਜੇ ਤੱਕ ਉਨ੍ਹਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ।

Spread the love