ਲੁਧਿਆਣਾ, 23 ਦਸੰਬਰ

ਲੁਧਿਆਣਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਕਿ ਕੋਰਟ ਕੰਪਲੈਕਸ ‘ਚ ਵੱਡਾ ਧਮਾਕਾ ਹੋਇਆ। ਜਿਸ ਤੋਂ ਬਾਅਦ ਭਗਦੜ ਮੱਚ ਗਈ। ਲੋਕ ਇਧਰ-ਉਧਰ ਭੱਜਣ ਲੱਗੇ। ਇਸ ਦੇ ਨਾਲ ਹੀ ਧਮਾਕੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਚਸ਼ਮਦੀਦਾਂ ਮੁਤਾਬਕ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੀ ਆਵਾਜ਼ ਕਾਫੀ ਦੂਰ ਤੱਕ ਸੁਣਾਈ ਦਿੱਤੀ। ਦੱਸਿਆ ਜਾ ਰਿਹਾ ਹੈ ਕਿ 2 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਵੀ ਖਬਰ ਹੈ। ਅਦਾਲਤੀ ਕੰਪਲੈਕਸ ਨੂੰ ਖਾਲ੍ਹੀ ਕਰਵਾ ਲਿਆ ਗਿਆ ਹੈ।

Spread the love