ਬੰਗਲਾਦੇਸ਼ ਦੇ ਝਲੋਕਾਟੀ ਜ਼ਿਲ੍ਹੇ ਵਿਚ ਤੜਕਸਾਰ ਇੱਕ ਦਰਦਨਾਕ ਘਟਨਾ ਵਾਪਰ ਗਈ।

ਇਸ ਘਟਨਾ ‘ਚ ਹੁਣ ਤੱਕ 38 ਲੋਕਾਂ ਦੀ ਮੌਤ ਹੋ ਚੁੱਕੀ ਹੈ ਹਾਲਾਂਕਿ ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।

ਦੱਸਿਆ ਜਾ ਰਿਹਾ ਹੈ ਕਿ ਹਾਦਸੇ ਵੇਲੇ ਸਮੁੰਦਰੀ ਜਹਾਜ਼ ਵਿਚ ਕਰੀਬ 1000 ਲੋਕ ਸਵਾਰ ਸਨ।

ਝਲੋਕਾਟੀ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ ਮੁਹੰਮਦ ਨਜ਼ਮੁਲ ਆਲਮ ਨੇ ਦੱਸਿਆ ਕਿ ਇਹ ਕਿਸ਼ਤੀ ਤਕਰੀਬਨ 1,000 ਲੋਕਾਂ ਨੂੰ ਢਾਕਾ ਤੋਂ ਦੱਖਣੀ ਬੰਗਲਾਦੇਸ਼ ਦੇ ਬਰਗੁਨਾ ਜ਼ਿਲ੍ਹੇ ਵਿੱਚ ਲਿਜਾ ਰਹੀ ਸੀ ਜਦੋਂ ਇਸ ਵਿੱਚ ਅੱਗ ਲੱਗ ਗਈ।

ਇਹ ਹਾਦਸਾ ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਤੋਂ 200 ਕਿਲੋਮੀਟਰ ਦੀ ਦੂਰੀ ‘ਤੇ ਵਾਪਰਿਆ।

ਅਧਿਕਾਰੀਆਂ ਨੇ ਦੱਸਿਆ ਕਿ ਦੁਰਘਟਨਾਗ੍ਰਸਤ ਜਹਾਜ਼ ਵਿੱਚੋਂ ਹੁਣ ਤੱਕ 70 ਯਾਤਰੀਆਂ ਨੂੰ ਬਚਾਇਆ ਜਾ ਸਕਿਆ ਹੈ,ਜਦਕਿ ਕਈ ਹੋਰ ਲਾਪਤਾ ਹਨ ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।

ਫਾਇਰ ਸਰਵਿਸ ਦੇ ਅਧਿਕਾਰੀ ਨੇ ਦੱਸਿਆ ਕਿ ਸੰਘਣੀ ਧੁੰਦ ਕਾਰਨ ਬਚਾਅ ਕਾਰਜਾਂ ‘ਚ ਰੁਕਾਵਟ ਆ ਰਹੀ ਹੈ।

ਇਹ ਅੱਗ ਕਿਵੇਂ ਲੱਗੀ ਇਸ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹੈ, ਉਧਰ ਉਚ ਅਧਿਕਾਰੀਆਂ ਨੇ ਸ਼ੱਕ ਪ੍ਰਗਟਾਇਆ ਕਿ ਅੱਗ ਸਮੁੰਦਰੀ ਜਹਾਜ਼ ਦੇ ਇੰਜਨ ਰੂਮ ਵਿੱਚ ਲੱਗੀ ਹੋ ਸਕਦੀ ਹੈ।

ਦੱਸਿਆ ਇਹ ਵੀ ਜਾ ਰਿਹਾ ਕਿ ਕਈ ਯਾਤਰੀਆਂ ਨੇ ਆਪਣੀ ਜਾਨ ਬਚਾਉਣ ਲਈ ਨਦੀ ਵਿੱਚ ਛਾਲ ਮਾਰ ਦਿੱਤੀ ਕਿਉਂਕਿ ਅੱਗ ਲੱਗਭੱਗ ਤਿੰਨ ਘੰਟੇ ਲੱਗੀ ਰਹੀ।

Spread the love