ਚੰਡੀਗੜ੍ਹ, 25 ਦਸੰਬਰ

ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2022 ਵਿੱਚ ਆਪਣਾ ਹੱਥ ਅਜ਼ਮਾਉਣ ਦਾ ਫੈਸਲਾ ਕੀਤਾ ਹੈ। ਜਥੇਬੰਦੀਆਂ ਨੇ ਇਹ ਜਾਣਕਾਰੀ ਚੰਡੀਗੜ੍ਹ ਵਿੱਚ ਸਾਂਝਾ ਸਮਾਜ ਮੋਰਚਾ ਨਾਂ ਦੀ ਚੋਣ ਜਥੇਬੰਦੀ ਦੀ ਸ਼ੁਰੂਆਤ ਕਰਦਿਆਂ ਦਿੱਤੀ। ਕਿਸਾਨ ਮੋਰਚਾ ਸਾਰੀਆਂ 117 ਸੀਟਾਂ ‘ਤੇ ਵਿਧਾਨ ਸਭਾ ਚੋਣਾਂ ਲੜਨ ਲਈ ਤਿਆਰ ਹੈ। 22 ਦੇ ਕਰੀਬ ਕਿਸਾਨ ਜਥੇਬੰਦੀਆਂ ਨੇ ਪੰਜਾਬ ਚੋਣਾਂ ਵਿੱਚ ਉਤਰਨ ਦਾ ਫੈਸਲਾ ਕੀਤਾ ਹੈ। ਇਸ ਮੋਰਚੇ ਦੇ ਮੁੱਖ ਆਗੂ ਬਲਬੀਰ ਸਿੰਘ ਰਾਜੇਵਾਲ ਹੋਣਗੇ।

ਪੰਜਾਬ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਨ੍ਹਾਂ ਚੋਣਾਂ ਵਿੱਚ ਸਾਂਝਾ ਕਿਸਾਨ ਮੋਰਚਾ ਨਾਲ ਜੁੜੀਆਂ ਕਰੀਬ 22 ਜਥੇਬੰਦੀਆਂ ਨੇ ਉਤਰਨ ਦਾ ਫੈਸਲਾ ਕੀਤਾ ਹੈ। ਜਦਕਿ 7 ਜਥੇਬੰਦੀਆਂ ਨੇ ਚੋਣਾਂ ਤੋਂ ਦੂਰੀ ਬਣਾਉਣ ਦਾ ਫੈਸਲਾ ਕੀਤਾ ਹੈ। ਇਨ੍ਹਾਂ ਵਿੱਚੋਂ ਇੱਕ ਹੈ ਜੈ ਕਿਸਾਨ ਅੰਦੋਲਨ। ਇਸ ਜਥੇਬੰਦੀ ਨੇ ਕਿਹਾ ਹੈ ਕਿ ਉਹ ਕਿਸਾਨ ਜਥੇਬੰਦੀਆਂ ਵੱਲੋਂ ਐਸਕੇਐਮ ਦੇ ਨਾਂ ’ਤੇ ਚੋਣ ਮੋਰਚਾ ਬਣਾਉਣ ਦੇ ਵਿਚਾਰ ਦੀ ਹਮਾਇਤੀ ਨਹੀਂ ਹੈ ਅਤੇ ਨਾ ਹੀ ਅਜਿਹੇ ਕਿਸੇ ਤਜ਼ਰਬੇ ਦਾ ਹਿੱਸਾ ਬਣੇਗੀ।

Spread the love