ਚੰਡੀਗੜ੍ਹ, 27 ਦਸੰਬਰ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ ਕਰ ਦਿੱਤੀ ਹੈ।

ਪਾਰਟੀ ਨੇ ਇਸ ਸੂਚੀ ਵਿੱਚ 15 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਆਪ ਨੇ ਭੁੱਲਥ ਤੋਂ ਰਣਜੀਤ ਸਿੰਘ ਰਾਣਾ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।

ਪਿਛਲੀਆਂ ਚੋਣਾਂ ‘ਚ ਸੁਖਬੀਰ ਸਿੰਘ ਖਹਿਰਾ ਨੇ ‘ਆਪ’ ਦੀ ਟਿਕਟ ‘ਤੇ ਇੱਥੋਂ ਚੋਣ ਲੜੀ ਸੀ ਅਤੇ ਜਿੱਤੇ ਸਨ ਪਰ ਬਾਅਦ ‘ਚ ਉਹ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਕੇ ਕਾਂਗਰਸ ‘ਚ ਸ਼ਾਮਲ ਹੋ ਗਏ ਸਨ।

ਪਾਰਟੀ ਨੇ ਡੇਰਾਬੱਸੀ ਤੋਂ ਕੁਲਜੀਤ ਸਿੰਘ ਰੰਧਾਵਾ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਇਨ੍ਹਾਂ ਤੋਂ ਇਲਾਵਾ 13 ਹੋਰ ਵਿਧਾਨ ਸਭਾ ਹਲਕਿਆਂ ਦੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਨੇ ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ 18 ਉਮੀਦਵਾਰਾਂ ਦਾ ਐਲਾਨ ਕੀਤਾ ਸੀ।

Spread the love