ਕਰੋਨਾ ਦਾ ਨਵਾਂ ਵੇਰੀਐਂਟ ਓਮੀਈਕ੍ਰੋਨ ਪੂਰੀ ਦੁਨੀਆ ‘ਚ ਤਬਾਹੀ ਮਚਾ ਰਿਹਾ ਹੈ।

ਓਮਿਕਰੋਨ ਕਾਰਨ ਪਹਿਲੀ ਮੌਤ ਆਸਟਰੇਲੀਆ ਵਿੱਚ ਦਰਜ ਕੀਤੀ ਗਈ ਹੈ। ਇਸ ਤੋਂ ਪਹਿਲਾਂ ਬ੍ਰਿਟੇਨ, ਅਮਰੀਕਾ ਅਤੇ ਜਰਮਨੀ ਵਿਚ ਵੀ ਓਮਿਕਰੋਨ ਕਾਰਨ ਮੌਤਾਂ ਦਰਜ ਕੀਤੀਆਂ ਜਾ ਚੁੱਕੀਆਂ ਹਨ।

ਇਸ ਦੇ ਨਾਲ ਹੀ ਲੌਕਡਾਊਨ ਕਾਰਨ ਜ਼ਿਆਦਾਤਰ ਦੇਸ਼ਾਂ ਵਿੱਚ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। 3 ਦਿਨਾਂ ‘ਚ ਹੁਣ ਤੱਕ ਕਰੀਬ 11,500 ਉਡਾਣਾਂ ਰੱਦ ਹੋ ਚੁੱਕੀਆਂ ਹਨ, ਜਿਨ੍ਹਾਂ ‘ਚੋਂ 3000 ਉਡਾਣਾਂ ਸੋਮਵਾਰ ਨੂੰ ਹੀ ਰੱਦ ਹੋਈਆਂ।

ਮੰਗਲਵਾਰ ਨੂੰ ਵੀ 1100 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ।ਨਵੇਂ ਵੇਰੀਐਂਟ ਦੇ ਨਾਲ, ਕ੍ਰਿਸਮਿਸ ਅਤੇ ਨਵੇਂ ਸਾਲ ਦੀਆਂ ਰੌਣਕਾਂ ਦੂਰ ਹੋ ਗਈਆਂ ਹਨ। ਕਈ ਦੇਸ਼ਾਂ ਨੇ ਜਸ਼ਨ ਮਨਾਉਣ ‘ਤੇ ਪਾਬੰਦੀ ਲਗਾ ਦਿੱਤੀ ਹੈ, ਜਦਕਿ ਕਈ ਦੇਸ਼ਾਂ ‘ਚ ਪਾਬੰਦੀਆਂ ਨਾਲ ਮਨਾਉਣ ਦੀ ਇਜਾਜ਼ਤ ਦਿੱਤੀ ਗਈ ਹੈ।

ਜਰਮਨੀ ‘ਚ ਲੋਕ ਕੋਰੋਨਾ ਲੌਕਡਾਊਨ ਦੇ ਵਿਰੋਧ ‘ਚ ਸਾਹਮਣੇ ਆਏ, ਜਿਸ ਤੋਂ ਬਾਅਦ ਪੁਲਸ ਨੇ ਉਨ੍ਹਾਂ ‘ਤੇ ਲਾਠੀਚਾਰਜ ਕਰ ਦਿੱਤਾ।

ਆਸਟ੍ਰੇਲੀਆ ਦੀ ਗੱਲ ਕੀਤੀ ਜਾਵੇ ਤਾਂ ਸਭ ਤੋਂ ਵੱਧ ਆਬਾਦੀ ਵਾਲੇ ਸ਼ਹਿਰ ਨਿਊ ਸਾਊਥ ਵੇਲਜ਼ ‘ਚ ਓਮਿਕਰੋਨ ਨਾਲ ਪਹਿਲੀ ਮੌਤ ਦਰਜ ਕੀਤੀ।

ਮਰਨ ਵਾਲੇ ਵਿਅਕਤੀ ਦੀ ਉਮਰ 80 ਸਾਲ ਸੀ ਉਸ ਦਾ ਪੂਰੀ ਤਰ੍ਹਾਂ ਟੀਕਾਕਰਨ ਕੀਤਾ ਗਿਆ ਸੀ, ਪਰ ਉਸ ਨੂੰ ਕੁਝ ਹੋਰ ਸਿਹਤ ਸਮੱਸਿਆਵਾਂ ਵੀ ਸਨ।ਇਸ ਤੋਂ ਬਾਅਦ ਨਿਊ ਸਾਊਥ ਵੇਲਜ਼ ਵਿੱਚ ਨਵੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ।

ਇੱਥੇ ਬਾਰਾਂ ਅਤੇ ਰੈਸਟੋਰੈਂਟਾਂ ਵਿੱਚ 2 ਵਰਗ ਮੀਟਰ ਵਿੱਚ ਸਿਰਫ਼ ਇੱਕ ਵਿਅਕਤੀ ਮੌਜੂਦ ਹੋ ਸਕਦਾ ਹੈ।ਓਮੀਕਰੋਨ ਤੋਂ ਯੂਰਪ ਸਭ ਤੋਂ ਵੱਧ ਪ੍ਰਭਾਵਿਤ ਹੈ।

ਪਿਛਲੇ ਸੱਤ ਦਿਨਾਂ ਵਿੱਚ ਇੱਥੇ ਸਭ ਤੋਂ ਵੱਧ ਕੋਰੋਨਾ ਦੇ ਮਾਮਲੇ ਅਤੇ ਸਭ ਤੋਂ ਵੱਧ ਮੌਤਾਂ ਦਰਜ ਕੀਤੀਆਂ ਗਈਆਂ ਹਨ।

ਜਿਹੜੇ ਪੰਜ ਦੇਸ਼ ਸਭ ਤੋਂ ਵੱਧ ਕੇਸਾਂ ਦੀ ਰਿਪੋਰਟ ਕਰ ਰਹੇ ਹਨ ਉਹ ਸਾਰੇ ਯੂਰਪੀਅਨ ਹਨ।

ਜਰਮਨ ਦੀ ਗੱਲ ਕੀਤੀ ਜਾਵੇ ਤਾਂ ਜਰਮਨੀ ਵਿਚ ਓਮਿਕਰੋਨ ਕਾਰਨ ਪਹਿਲੀ ਮੌਤ ਦਰਜ ਹੋਣ ਤੋਂ ਬਾਅਦ ਸਰਕਾਰ ਨੇ ਸਖ਼ਤ ਪਾਬੰਦੀਆਂ ਲਗਾ ਦਿੱਤੀਆਂ ਹਨ।

ਪਾਬੰਦੀਆਂ ਦਾ ਵਿਰੋਧ ਕਰਨ ਲਈ ਵੱਡੀ ਗਿਣਤੀ ਵਿਚ ਜਰਮਨ ਲੋਕ ਸੜਕਾਂ ‘ਤੇ ਉਤਰ ਆਏ। ਪ੍ਰਦਰਸ਼ਨ ਨੂੰ ਰੋਕਣ ਲਈ ਪੁਲਿਸ ਨੇ ਲੋਕਾਂ ‘ਤੇ ਲਾਠੀਚਾਰਜ ਕੀਤਾ, ਜਿਸ ‘ਚ ਕਈ ਲੋਕ ਜ਼ਖਮੀ ਹੋ ਗਏ।

Spread the love