ਨਵੀਂ ਦਿੱਲੀ, 28 ਦਸੰਬਰ

ਪੰਜਾਬ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸੀ ਵਿਧਾਇਕ ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਵਿਧਾਇਕ ਭਰਾ ਫਤਿਹ ਸਿੰਘ ਬਾਜਵਾ ਤੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਭਾਜਪਾ ‘ਚ ਸ਼ਾਮਲ ਹੋ ਗਏ ਹਨ।

ਉਨ੍ਹਾਂ ਦੇ ਨਾਲ ਹੀ ਕ੍ਰਿਕਟਰ ਦਿਨੇਸ਼ ਮੋਂਗੀਆ ਵੀ ਚੰਡੀਗੜ੍ਹ ‘ਚ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਇਨ੍ਹਾਂ ਤੋਂ ਇਲਾਵਾ ਗੁਰਤੇਜ ਗੁਧੀਆਂ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਉਹ ਅਕਾਲੀ ਦਲ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ।

ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਦਿੱਲੀ ਵਿੱਚ ਇਨ੍ਹਾਂ ਸਾਰੇ ਆਗੂਆਂ ਨੂੰ ਪਾਰਟੀ ਦੀ ਮੈਂਬਰਸ਼ਿਪ ਦਿੱਤੀ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕੁਝ ਦਿਨ ਪਹਿਲਾਂ ਹੀ ਬਾਜਵਾ ਨੂੰ ਕਾਦੀਆਂ ਤੋਂ ਉਮੀਦਵਾਰ ਐਲਾਨਿਆ ਸੀ।

ਹਾਲਾਂਕਿ ਇਸ ਸੀਟ ਤੋਂ ਪ੍ਰਤਾਪ ਸਿੰਘ ਬਾਜਵਾ ਵੀ ਦਾਅਵਾ ਪੇਸ਼ ਕਰ ਰਹੇ ਸਨ। ਉਨ੍ਹਾਂ ਕਿਹਾ ਸੀ ਕਿ ਉਹ ਇਸ ਸੀਟ ਤੋਂ ਚੋਣ ਲੜਨਗੇ। ਪਰ ਉਹ ਕਿਸ ਦੇ ਖ਼ਿਲਾਫ਼ ਲੜਨਗੇ ਇਹ ਤਾਂ ਸਮਾਂ ਹੀ ਦੱਸੇਗਾ। ਇਸ ਤੋਂ ਪਹਿਲਾਂ ਰਾਣਾ ਗੁਰਮੀਤ ਸਿੰਘ ਸੋਢੀ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ।

Spread the love