ਨਵੀਂ ਦਿੱਲੀ, 04 ਜਨਵਰੀ

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਕਰੋਨਾ ਪਾਜ਼ੀਟਿਵ ਹੋ ਗਏ ਹਨ, ਅਰਵਿੰਦ ਕੇਜਰੀਵਾਲ ਨੇ ਟਵਿਟਰ ‘ਤੇ ਇਹ ਜਾਣਕਾਰੀ ਦਿੱਤੀ।

ਕੇਜਰੀਵਾਲ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਮੇਰਾ ਕਰੋਨਾ ਟੈਸਟ ਪਾਜ਼ੀਟਿਵ ਆਇਆ ਹੈ। ਟਵਿੱਟਰ ‘ਤੇ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ‘ਚ ਕਰੋਨਾ ਦੇ ਹਲਕੇ ਲੱਛਣ ਹਨ ਅਤੇ ਉਹ ਘਰ ‘ਚ ਆਈਸੋਲੇਟ ਹਨ।

ਉਨ੍ਹਾਂ ਨੇ ਆਪਣੇ ਸੰਪਰਕ ਵਿੱਚ ਆਉਣ ਵਾਲਿਆਂ ਨੂੰ ਆਪਣੇ ਆਪ ਨੂੰ ਅਲੱਗ ਕਰਨ ਅਤੇ ਕੋਵਿਡ -19 ਲਈ ਟੈਸਟ ਕਰਵਾਉਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਪਿਛਲੇ ਕੁਝ ਦਿਨਾਂ ਵਿੱਚ ਉਨ੍ਹਾਂ ਦੇ ਸੰਪਰਕ ਵਿੱਚ ਆਏ ਹਨ, ਕਿਰਪਾ ਕਰਕੇ ਆਪਣੇ ਆਪ ਨੂੰ ਆਈਸੋਲੇਟ ਕਰੋ ਅਤੇ ਆਪਣਾ ਟੈਸਟ ਕਰਵਾਓ।

Spread the love