ਚੰਡੀਗੜ੍ਹ, 04 ਜਨਵਰੀ

ਪੰਜਾਬ ‘ਚ ਕਰੋਨਾ ਦੇ ਵਧਦੇ ਮਾਮਲਿਆਂ ਤੋਂ ਬਾਅਦ ਚੌਕਸ ਹੋਈ ਸਰਕਾਰ ਨੇ ਸੂਬੇ ‘ਚ 15 ਜਨਵਰੀ ਤੱਕ ਨਾਇਟ ਕਰਫਿਊ ਲਾਗੂ ਕਰ ਦਿੱਤਾ ਹੈ।

ਇਸ ਦੇ ਨਾਲ ਹੀ ਸਕੂਲ, ਕਾਲਜ ਤੇ ਹੋਰ ਸਾਰੇ ਵਿਦਿਅਕ ਅਦਾਰੇ ਵੀ ਬੰਦ ਕਰ ਦਿੱਤੇ ਗਏ ਹਨ। ਪੰਜਾਬ ਵਿੱਚ ਹੁਣ ਬੱਸਾਂ, ਸਿਨੇਮਾ ਹਾਲ, ਜਿੰਮ, ਰੈਸਟੋਰੈਂਟ 50 ਫੀਸਦੀ ਸਮਰੱਥਾ ਨਾਲ ਹੀ ਚੱਲ ਸਕਣਗੇ।

ਹੁਣ ਕੁਝ ਹਾਲਾਤਾਂ ਨੂੰ ਛੱਡ ਕੇ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਆਵਾਜਾਈ ‘ਤੇ ਪਾਬੰਦੀ ਰਹੇਗੀ। ਇਸ ਨੂੰ ਹੁਣ ਸ਼ਹਿਰਾਂ ਅਤੇ ਕਸਬਿਆਂ ਵਿੱਚ ਲਾਗੂ ਕੀਤਾ ਜਾਵੇਗਾ। ਇਸ ਵਿੱਚ ਕਰਮਚਾਰੀਆਂ ਦਾ ਪੂਰਾ ਟੀਕਾਕਰਨ ਜ਼ਰੂਰੀ ਹੋਵੇਗਾ। ਜਿੰਮ ਵੀ ਬੰਦ ਰਹਿਣਗੇ। ਇਸ ਦੇ ਨਾਲ ਹੀ, ਸਿਰਫ ਉਨ੍ਹਾਂ ਕਰਮਚਾਰੀਆਂ ਨੂੰ ਹੀ ਸਰਕਾਰੀ ਅਤੇ ਪ੍ਰਾਈਵੇਟ ਦਫਤਰਾਂ ਵਿੱਚ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ, ਜਿਨ੍ਹਾਂ ਨੇ ਟੀਕੇ ਦੀਆਂ ਦੋਵੇਂ ਖੁਰਾਕਾਂ ਲਈਆਂ ਹਨ।

ਇਸ ਤੋਂ ਇਲਾਵਾ ਸਕੂਲ-ਕਾਲਜ, ਯੂਨੀਵਰਸਿਟੀਆਂ ਅਤੇ ਕੋਚਿੰਗ ਸੈਂਟਰ ਵੀ ਬੰਦ ਕਰ ਦਿੱਤੇ ਗਏ ਹਨ। ਖੇਡ ਕੰਪਲੈਕਸ, ਸਵੀਮਿੰਗ ਪੂਲ ਅਤੇ ਸਟੇਡੀਅਮ ਵੀ ਬੰਦ ਕਰ ਦਿੱਤੇ ਗਏ ਹਨ। ਏਸੀ ਬੱਸਾਂ ਵਿੱਚ ਅੱਧੀਆਂ ਸਵਾਰੀਆਂ ਨੂੰ ਬਿਠਾਉਣ ਦੇ ਆਦੇਸ਼ ਦਿੱਤੇ ਗਏ ਹਨ।

Spread the love