ਚੀਨ ਵਿੱਚ ਇੱਕ ਹਸਪਤਾਲ ਦਾ ਸਿਖਲਾਈ ਕੇਂਦਰ ਉਸਾਰੀ ਦੌਰਾਨ ਢਹਿ ਗਿਆ।

ਇਸ ਘਟਨਾ ‘ਚ 14 ਲੋਕਾਂ ਦੀ ਮੌਤ ਹੋ ਗਈ ਅਤੇ 3 ਜ਼ਖਮੀ ਹੋ ਗਏ।

ਇਹ ਘਟਨਾ ਗੁਈਜ਼ੋ ਸੂਬੇ ਦੇ ਬੈਜੇ ਸ਼ਹਿਰ ਦੀ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਇਹ ਇਲਾਕਾ ਪਹਾੜੀ ਹੈ ਅਤੇ ਇੱਥੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵੀ ਵਾਪਰ ਚੁੱਕੀਆਂ ਹਨ।

ਮਾਮਲੇ ਦੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ।

ਹਾਲ ਹੀ ‘ਚ ਚੀਨ ਦੀ ਸਰਕਾਰ ਨੇ ਦੇਸ਼ ‘ਚ ਨਿਰਮਾਣ ਦੀ ਗੁਣਵੱਤਾ ਨੂੰ ਲੈ ਕੇ ਜਾਂਚ ਕਰਵਾਈ ਸੀ।

ਇਹ ਸਾਹਮਣੇ ਆਇਆ ਕਿ ਠੇਕੇਦਾਰ ਜਾਂ ਪ੍ਰਬੰਧਕ ਇਮਾਰਤ ਦੀ ਉਸਾਰੀ ਵਿੱਚ ਗੁਣਵੱਤਾ ਨਾਲ ਸਮਝੌਤਾ ਕਰਦੇ ਹਨ।

ਇਸ ਦੌਰਾਨ ਸੁਰੱਖਿਆ ਦੇ ਨਿਯਮਾਂ ਦਾ ਵੀ ਧਿਆਨ ਨਹੀਂ ਰੱਖਿਆ ਜਾਂਦਾ।

2015 ਵਿੱਚ ਤਿਿਨਜਿਆਨ ਵਿੱਚ ਵੀ ਅਜਿਹੀ ਹੀ ਇੱਕ ਘਟਨਾ ਵਾਪਰੀ ਸੀ।

ਇਸ ਵਿੱਚ 173 ਲੋਕਾਂ ਦੀ ਮੌਤ ਹੋ ਗਈ ਸੀ। ਮਰਨ ਵਾਲਿਆਂ ਵਿਚ ਜ਼ਿਆਦਾਤਰ ਪੁਲਿਸ ਵਾਲੇ ਸਨ।

ਮੀਡੀਆ ਰਿਪੋਰਟਾਂ ਅਨੁਸਾਰ ਰਾਤ ਭਰ ਦੇ ਬਚਾਅ ਕਾਰਜਾਂ ਵਿੱਚ 1,000 ਤੋਂ ਵੱਧ ਲੋਕਾਂ ਨੇ ਹਿੱਸਾ ਲਿਆ।ਘਟਨਾ ਦੀ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਗਏ ਨੇ।

Spread the love