ਚੰਡੀਗੜ੍ਹ, 5 ਜਨਵਰੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਰੱਖਿਆ ਕਾਰਨਾਂ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਨੂੰ ਰੱਦ ਕਰਨ ਲਈ ਸੂਬਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ ਅਤੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ।

ਕੈਪਟਨ ਅਮਰਿੰਦਰ ਸਿੰਘ ਇਸ ਵਾਰ ਪੰਜਾਬ ਵਿੱਚ ਭਾਜਪਾ ਨਾਲ ਗਠਜੋੜ ਕਰਕੇ ਵਿਧਾਨ ਸਭਾ ਚੋਣਾਂ ਲੜ ਰਹੇ ਹਨ।

ਬੁੱਧਵਾਰ ਨੂੰ ਪੀਐਮ ਮੋਦੀ ਦੇ ਦਿੱਲੀ ਪਰਤਣ ਤੋਂ ਬਾਅਦ ਕੈਪਟਨ ਨੇ ਟਵੀਟ ਕੀਤਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਖਾਸ ਕਰਕੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਵੀ।

ਜਦੋਂ ਤੁਸੀਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਸੁਰੱਖਿਅਤ ਰਸਤਾ ਪ੍ਰਦਾਨ ਨਹੀਂ ਕਰ ਸਕਦੇ ਅਤੇ ਉਹ ਵੀ ਪਾਕਿਸਤਾਨ ਦੀ ਸਰਹੱਦ ਤੋਂ ਸਿਰਫ਼ 10 ਕਿਲੋਮੀਟਰ ਦੂਰ ਤਾਂ ਤੁਹਾਨੂੰ ਅਹੁਦੇ ‘ਤੇ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ ਅਤੇ ਤੁਹਾਨੂੰ ਅਹੁਦਾ ਛੱਡ ਦੇਣਾ ਚਾਹੀਦਾ ਹੈ।

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਕਮੀ ‘ਤੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਜੋ ਹੋਇਆ ਹੈ, ਉਹ ਸਵੀਕਾਰ ਨਹੀਂ ਹੈ। ਪੰਜਾਬ ਦੇ ਖ਼ਿਲਾਫ਼ ਹੈ। ਪ੍ਰਧਾਨ ਮੰਤਰੀ ਨੂੰ ਫਿਰੋਜ਼ਪੁਰ ਵਿੱਚ ਭਾਜਪਾ ਦੀ ਸਿਆਸੀ ਰੈਲੀ ਨੂੰ ਸੰਬੋਧਨ ਕਰਨ ਲਈ ਸੁਰੱਖਿਅਤ ਰਸਤਾ ਯਕੀਨੀ ਬਣਾਇਆ ਜਾਣਾ ਚਾਹੀਦਾ ਸੀ।

Spread the love