ਚੰਡੀਗੜ੍ਹ, 05 ਜਨਵਰੀ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦਾ ਕਰੋਨਾ ਟੈਸਟ ਪਾਜ਼ੀਟਿਵ ਆਇਆ ਹੈ।

ਉਨ੍ਹਾਂ ਨੇ ਆਪਣੇ ਆਪ ਨੂੰ ਘਰ ਵਿੱਚ ਇਕਾਂਤਵਾਸ ਕਰ ਲਿਆ ਹੈ। ਢੀਂਡਸਾ ਨੇ ਬੀਤੇ ਦਿਨੀ ਆਪਣੇ ਸੰਪਰਕ ਵਿੱਚ ਆਉਣ ਵਾਲੇ ਸਮੂਹ ਆਗੂਆਂ ਅਤੇ ਵਰਕਰ ਸਾਹਿਬਾਨ ਨੂੰ ਆਪਣਾ ਕਰੋਨਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ।

ਜਿ਼ਕਰੋਯੋਗ ਹੈ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿ਼ਰੋਜ਼ਪੁਰ ਵਿਖੇ ਹੋ ਰਹੀ ਰੈਲੀ ਵਿੱਚ ਸੁਖਦੇਵ ਸਿੰਘ ਢੀਂਡਸਾ ਨੇ ਉਚੇਚੇ ਤੌਰ `ਤੇ ਪਹੁੰਚਣਾ ਸੀ। ਇਸ ਸਬੰਧੀ ਰੈਲੀ ਵਿੱਚ ਸ਼ਾਮਿਲ ਹੋਣ ਤੋਂ ਪਹਿਲਾਂ ਕਰੋਨਾ ਟੈਸਟ ਕਰਵਾਉਣਾ ਲਾਜ਼ਮੀ ਕੀਤਾ ਗਿਆ ਸੀ। ਸੁਖਦੇਵ ਸਿੰਘ ਢੀਂਡਸਾ ਦੇ ਕਰੋਨਾ ਪਾਜ਼ੀਟਿਵ ਹੋਣ `ਤੇ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ `ਤੇ ਉਨ੍ਹਾਂ ਨਾਲ ਸ਼ਾਮਿਲ ਨਹੀ ਹੋ ਸਕਣਗੇ।

Spread the love