ਨਵੀਂ ਦਿੱਲੀ, 7 ਜਨਵਰੀ

ਦੇਸ਼ ‘ਚ ਕਰੋਨਾ ਦੇ ਵਧਦੇ ਮਾਮਲੇ ਤੀਜੀ ਲਹਿਰ ਨੂੰ ਦਸਤਕ ਦਿੰਦੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਇਸ ਦੇ ਨਵੇਂ ਵੇਰੀਐਂਟ Omicron ਨੇ ਕਰੋਨਾ ਦਾ ਖਤਰਾ ਕਈ ਗੁਣਾ ਵਧਾ ਦਿੱਤਾ ਹੈ, ਜਿਸ ਕਾਰਨ ਸਰਕਾਰ ਕਾਫੀ ਚਿੰਤਤ ਹੈ।

ਸਰਕਾਰ ਕਰੋਨਾ ਦੇ ਵੱਧ ਰਹੇ ਮਾਮਲਿਆਂ ਨਾਲ ਨਜਿੱਠਣ ਲਈ ਲਗਾਤਾਰ ਦਿਸ਼ਾ-ਨਿਰਦੇਸ਼ ਜਾਰੀ ਕਰ ਰਹੀ ਹੈ। ਇਸ ਕੜੀ ਵਿੱਚ ਇੱਕ ਹੋਰ ਵੱਡਾ ਫੈਸਲਾ ਲਿਆ ਗਿਆ ਹੈ।

ਕਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਸਰਕਾਰ ਨੇ ਵਿਦੇਸ਼ਾਂ ਤੋਂ ਆਉਣ ਵਾਲੇ ਸਾਰੇ ਅੰਤਰਰਾਸ਼ਟਰੀ ਯਾਤਰੀਆਂ ਲਈ 7 ਦਿਨਾਂ ਦਾ ਹੋਮ ਆਈਸੋਲੇਸ਼ਨ ਲਾਜ਼ਮੀ ਕਰ ਦਿੱਤਾ ਹੈ। ਯਾਨੀ ਜੇਕਰ ਕੋਈ ਵੀ ਅੰਤਰਰਾਸ਼ਟਰੀ ਯਾਤਰੀ ਭਾਰਤ ਆਉਂਦਾ ਹੈ ਤਾਂ ਸਭ ਤੋਂ ਪਹਿਲਾਂ ਉਸ ਨੂੰ 7 ਦਿਨਾਂ ਲਈ ਹੋਮ ਆਈਸੋਲੇਸ਼ਨ ‘ਚ ਰਹਿਣਾ ਹੋਵੇਗਾ।

ਦਰਅਸਲ, ਕਰੋਨਾ ਦੇ ਜੋ ਕੇਸ ਸਾਹਮਣੇ ਆ ਰਹੇ ਹਨ, ਉਨ੍ਹਾਂ ਵਿੱਚੋਂ ਜ਼ਿਆਦਾਤਰ ਉਹ ਹਨ ਜੋ ਹਾਲ ਹੀ ਵਿੱਚ ਵਿਦੇਸ਼ ਯਾਤਰਾ ਕਰਕੇ ਵਾਪਸ ਆਏ ਹਨ। ਅਜਿਹੇ ‘ਚ ਸਰਕਾਰ ਨੇ ਕਰੋਨਾ ਦੇ ਮਾਮਲਿਆਂ ‘ਤੇ ਰੋਕ ਲਗਾਉਣ ਲਈ ਇਹ ਫੈਸਲਾ ਲਿਆ ਹੈ।

Spread the love