ਮੁੰਬਈ, 7 ਜਨਵਰੀ

ਮੁੰਬਈ ‘ਚ ਕਰੋਨਾ ਵਾਇਰਸ ਤੇਜ਼ੀ ਨਾਲ ਫੈਲ ਰਿਹਾ ਹੈ।

ਅਜਿਹੇ ‘ਚ ਆਮ ਲੋਕਾਂ ਦੇ ਨਾਲ-ਨਾਲ ਮੁੰਬਈ ਪੁਲਿਸ ‘ਤੇ ਵੀ ਕਹਿਰ ਦੇਖਣ ਨੂੰ ਮਿਲ ਰਿਹਾ ਹੈ।

ਜਾਣਕਾਰੀ ਮੁਤਾਬਕ ਪਿਛਲੇ 24 ਘੰਟਿਆਂ ‘ਚ 93 ਪੁਲਿਸ ਕਰਮਚਾਰੀ ਕਰੋਨਾ ਪਾਜ਼ੀਟਿਵ ਪਾਏ ਗਏ ਹਨ।

ਮਹਾਰਾਸ਼ਟਰ ਸਮੇਤ ਪੂਰੇ ਦੇਸ਼ ‘ਚ ਕਰੋਨਾ ਤੇਜ਼ੀ ਨਾਲ ਫੈਲ ਰਿਹਾ ਹੈ। ਅਜਿਹੇ ਵਿੱਚ ਕਈ ਰਾਜਾਂ ਨੇ ਕਰੋਨਾ ਨੂੰ ਰੋਕਣ ਲਈ ਵੀਕੈਂਡ ਕਰਫਿਊ ਲਗਾਉਣ ਦਾ ਫੈਸਲਾ ਕੀਤਾ ਹੈ।

ਇਸ ਦੇ ਨਾਲ ਹੀ ਮੁੰਬਈ ਅਤੇ ਮਹਾਰਾਸ਼ਟਰ ‘ਚ ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਮੰਨਿਆ ਜਾ ਰਿਹਾ ਹੈ ਕਿ ਜਲਦ ਹੀ ਇੱਥੇ ਵੀਕੈਂਡ ਕਰਫਿਊ ਦਾ ਐਲਾਨ ਕੀਤਾ ਜਾ ਸਕਦਾ ਹੈ।

Spread the love