ਨਵੀਂ ਦਿੱਲੀ, 8 ਜਨਵਰੀ

ਦੇਸ਼ ਵਿੱਚ ਕਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਦਰਮਿਆਨ 5 ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ।

ਕਰੋਨਾ ਦੇ ਮੱਦੇਨਜ਼ਰ ਚੋਣਾਂ ਨੂੰ ਮੁਲਤਵੀ ਕਰਨ ਦੀ ਮੰਗ ਕੀਤੀ ਜਾ ਰਹੀ ਸੀ, ਪਰ ਹੁਣ ਭਾਰਤੀ ਚੋਣ ਕਮਿਸ਼ਨ ਅੱਜ 5 ਸੂਬਿਆਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰਨਗੇ । ਉੱਤਰ ਪ੍ਰਦੇਸ਼, ਉੱਤਰਾਖੰਡ, ਮਨੀਪੁਰ, ਗੋਆ ਅਤੇ ਪੰਜਾਬ ਵਿੱਚ ਚੋਣਾਂ ਹੋਣੀਆਂ ਹਨ।

ਇਸ ਤੋਂ ਪਹਿਲਾਂ ਉੱਤਰ ਪ੍ਰਦੇਸ਼ ਅਤੇ ਪੰਜਾਬ ਸਣੇ 5 ਸੂਬਿਆਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 2022 ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਇਹ ਅਟਕਲਾਂ ਵੀ ਲਾਈਆਂ ਜਾ ਰਹੀਆਂ ਸਨ ਕਿ ਚੋਣ ਕਮਿਸ਼ਨ ਇਨ੍ਹਾਂ ਸੂਬਿਆਂ ਵਿੱਚ ਹੋਣ ਵਾਲੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਬਹੁਤ ਜਲਦੀ ਕਰ ਸਕਦੇ ਹਨ । ਹੁਣ ਕਮਿਸ਼ਨ ਅੱਜ ਬਾਅਦ ਦੁਪਹਿਰ 3.30 ਵਜੇ ਤਰੀਕਾਂ ਦਾ ਐਲਾਨ ਕਰਨਗੇ।

ਦਰਅਸਲ, ਚੋਣ ਕਮਿਸ਼ਨ ਨੇ ਪਿਛਲੇ ਦਿਨੀਂ ਸਾਰੇ ਚੋਣ ਰਾਜਾਂ ਦੀ ਸਮੀਖਿਆ ਮੀਟਿੰਗ ਕਰਕੇ ਤਰੀਕ ਨੂੰ ਲਗਭਗ ਅੰਤਿਮ ਰੂਪ ਦੇ ਦਿੱਤਾ ਹੈ। ਅਜਿਹੇ ਵਿੱਚ ਜੇਕਰ ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਚੋਣ ਕਮਿਸ਼ਨ ਕਿਸੇ ਵੀ ਸਮੇਂ ਪੰਜ ਰਾਜਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਸਕਦਾ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਸਭ ਤੋਂ ਵੱਡੇ ਸੂਬੇ ਉੱਤਰ ਪ੍ਰਦੇਸ਼ ‘ਚ 8 ਪੜਾਵਾਂ ‘ਚ ਵੋਟਿੰਗ ਹੋ ਸਕਦੀ ਹੈ, ਜਦਕਿ ਪੰਜਾਬ ‘ਚ 3 ਪੜਾਵਾਂ ‘ਚ ਵੋਟਿੰਗ ਹੋ ਸਕਦੀ ਹੈ। ਇਸ ਤੋਂ ਇਲਾਵਾ ਚੋਣ ਕਮਿਸ਼ਨ ਮਨੀਪੁਰ ਵਿੱਚ ਦੋ ਪੜਾਅ, ਗੋਆ ਅਤੇ ਉੱਤਰਾਖੰਡ ਵਿੱਚ ਇੱਕ-ਇੱਕ ਪੜਾਅ ਕਰਾਉਣ ਦਾ ਐਲਾਨ ਕਰ ਸਕਦੇ ਹਨ।

Spread the love