ਨਵੀਂ ਦਿੱਲੀ, 09 ਜਨਵਰੀ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਰੋਨਾ ਨੂੰ ਹਰਾ ਦਿੱਤਾ ਹੈ ਹੁਣ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ।

ਕੇਜਰੀਵਾਲ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਦਾ ਕੋਵਿਡ-19 ਨੈਗੇਟਿਵ ਆਈ ਹੈ। ਉਹ ਹੁਣ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ।

ਇਸ ਦੌਰਾਨ ਸੀਐਮ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਕਿ ਕਰੋਨਾ ਤੋਂ ਠੀਕ ਹੋਣ ਤੋਂ ਬਾਅਦ ਮੈਂ ਇੱਕ ਵਾਰ ਫਿਰ ਤੁਹਾਡੀ ਸੇਵਾ ਵਿੱਚ ਹਾਜ਼ਰ ਹਾਂ।

ਦੱਸ ਦੇਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ 3 ਜਨਵਰੀ ਨੂੰ ਦੇਹਰਾਦੂਨ ਵਿੱਚ ਇੱਕ ਵੱਡੀ ਜਨ ਸਭਾ ਨੂੰ ਸੰਬੋਧਨ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਦਾ ਟੈਸਟ ਕਰਵਾਇਆ ਗਿਆ ਅਤੇ 4 ਜਨਵਰੀ ਨੂੰ ਉਨ੍ਹਾਂ ਦੇ ਕਰੋਨਾ ਪਾਜ਼ੀਟਿਵ ਹੋਣ ਦੀ ਜਾਣਕਾਰੀ ਦਿੱਤੀ ਗਈ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਸੀ ਕਿ ਜਿਹੜੇ ਲੋਕ ਪਿਛਲੇ ਸਮੇਂ ‘ਚ ਮੇਰੇ ਸੰਪਰਕ ‘ਚ ਆਏ ਹਨ, ਉਨ੍ਹਾਂ ਨੂੰ ਆਈਸੋਲੇਸ਼ਨ ‘ਚ ਰੱਖਿਆ ਜਾਵੇ ਅਤੇ ਉਨ੍ਹਾਂ ਦਾ ਟੈਸਟ ਕਰਵਾਇਆ ਜਾਵੇ।

Spread the love