ਨਵੀਂ ਦਿੱਲੀ, 09 ਜਨਵਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ‘ਗੁਰੂ ਪੁਰਬ’ ਦੇ ਮੌਕੇ ‘ਤੇ ਵੱਡਾ ਐਲਾਨ ਕੀਤਾ।

ਉਨ੍ਹਾਂ ਕਿਹਾ ਕਿ ‘ਵੀਰ ਬਾਲ ਦਿਵਸ’ ਹਰ ਸਾਲ 26 ਦਸੰਬਰ ਨੂੰ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਾਹਿਬਜ਼ਾਦਿਆਂ ਦੀ ਹਿੰਮਤ ਤੇ ਉਨ੍ਹਾਂ ਦੀ ਨਿਆਂ ਦੀ ਮਿਸਾਲ ਲਈ ਢੁਕਵੀਂ ਸ਼ਰਧਾਂਜਲੀ ਹੈ।”

ਪੀਐਮ ਮੋਦੀ ਨੇ ਟਵੀਟ ਕਰਕੇ ਵੀਰ ਬਾਲ ਦਿਵਸ ਮਨਾਉਣ ਦਾ ਐਲਾਨ ਕੀਤਾ।

ਪ੍ਰਧਾਨ ਮੰਤਰੀ ਨੇ ਕਿਹਾ, ‘ਅੱਜ, ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ‘ਤੇ, ਮੈਨੂੰ ਇਹ ਦੱਸਦੇ ਹੋਏ ਮਾਣ ਹੋ ਰਿਹਾ ਹੈ ਕਿ ਇਸ ਸਾਲ ਤੋਂ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਇਆ ਜਾਵੇਗਾ।

ਇਹ ਸਾਹਿਬਜ਼ਾਦਿਆਂ ਦੀ ਦਲੇਰੀ ਨੂੰ ਢੁੱਕਵੀਂ ਸ਼ਰਧਾਂਜਲੀ ਹੋਵੇਗੀ।

Spread the love