ਚੰਡੀਗੜ੍ਹ, 10 ਜਨਵਰੀ

ਬਹੁ ਕਰੋੜੀਡਰੱਗ ਕੇਸ ‘ਚ ਬਿਕਰਮ ਮਜੀਠੀਆ ਨੂੰ ਰਾਹਤ ਮਿਲ ਗਈ ਹੈ।

ਬਿਕਰਮ ਮਜੀਠੀਆ ਨੂੰ ਨਸ਼ਾ ਤਸਕਰੀ ਮਾਮਲੇ ਵਿੱਚ ਅਗਾਊਂ ਜ਼ਮਾਨਤ ਮਿਲ ਗਈ ਹੈ।

ਉਸ ਦੀ ਪਟੀਸ਼ਨ ਪੰਜਾਬ-ਹਰਿਆਣਾ ਹਾਈ ਕੋਰਟ ਨੇ ਸਵੀਕਾਰ ਕਰ ਲਈ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪਟੀਸ਼ਨ ‘ਤੇ ਸੁਣਵਾਈ ਹੋਈ ਸੀ।

ਹਾਈਕੋਰਟ ਨੇ ਮਜੀਠੀਆ ਨੂੰ ਬਿਨਾਂ ਕੋਈ ਅੰਤਰਿਮ ਰਾਹਤ ਦਿੱਤੇ ਪੰਜਾਬ ਸਰਕਾਰ ਨੂੰ 10 ਜਨਵਰੀ ਲਈ ਨੋਟਿਸ ਜਾਰੀ ਕਰਕੇ ਤਲਬ ਕੀਤਾ ਸੀ।

ਮਜੀਠੀਆ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮੁਹਾਲੀ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਇਸ ਮਾਮਲੇ ਵਿੱਚ ਮਜੀਠੀਆ ਨੇ ਪਹਿਲਾਂ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ।

ਮੋਹਾਲੀ ਅਦਾਲਤ ਵੱਲੋਂ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਮਜੀਠੀਆ ਨੇ ਹਾਈਕੋਰਟ ਦੀ ਸ਼ਰਨ ਲਈ ਹੈ। ਮਜੀਠੀਆ ਨੇ ਪਟੀਸ਼ਨ ਵਿੱਚ ਕਿਹਾ ਹੈ ਕਿ ਇਹ ਐਫਆਈਆਰ ਉਸ ਖ਼ਿਲਾਫ਼ ਸਿਆਸੀ ਰੰਜਿਸ਼ ਅਤੇ ਦੁਸ਼ਮਣੀ ਤਹਿਤ ਦਰਜ ਕੀਤੀ ਗਈ ਹੈ।

Spread the love