ਨਵੀਂ ਦਿੱਲੀ, 10 ਜਨਵਰੀ

ਪੰਜਾਬ ਦੇ ਫਿਰੋਜ਼ਪੁਰ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਦੇ ਮਾਮਲੇ ‘ਚ ਸੋਮਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਮਾਮਲੇ ਦੀ ਜਾਂਚ ਲਈ ਸਾਬਕਾ ਜਸਟਿਸ ਦੀ ਪ੍ਰਧਾਨਗੀ ਹੇਠ ਇੱਕ ਸੁਤੰਤਰ ਕਮੇਟੀ ਬਣਾਈ ਜਾਵੇਗੀ। ਇਸ ਦੇ ਨਾਲ ਹੀ ਅਦਾਲਤ ਨੇ ਕਿਹਾ ਹੈ ਕਿ ਇਸ ਮਾਮਲੇ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਚੱਲ ਰਹੀ ਜਾਂਚ ਨੂੰ ਰੋਕਿਆ ਜਾਵੇ।

ਸੀਜੇਆਈ ਐਨਵੀ ਰਮੰਨਾ ਨੇ ਕਿਹਾ, ਅਸੀਂ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ਵਿੱਚ ਇੱਕ ਕਮੇਟੀ ਬਣਾਵਾਂਗੇ। ਇਸ ਵਿੱਚ ਡੀਜੀਪੀ ਚੰਡੀਗੜ੍ਹ, ਆਈਜੀ ਐਨਆਈਏ, ਹਾਈ ਕੋਰਟ ਦੇ ਰਜਿਸਟਰਾਰ ਜਨਰਲ, ਏਡੀਐਲ, ਡੀਜੀਪੀ ਪੰਜਾਬ ਸੁਰੱਖਿਆ ਵੀ ਸ਼ਾਮਲ ਹੋਣਗੇ।

ਦਰਅਸਲ, ਪੀਐਮ ਮੋਦੀ 5 ਜਨਵਰੀ ਨੂੰ ਪੰਜਾਬ ਦੌਰੇ ‘ਤੇ ਸਨ। ਇੱਥੇ ਕੁਝ ਪ੍ਰਦਰਸ਼ਨਕਾਰੀਆਂ ਨੇ ਸੜਕੀ ਰਸਤੇ ਹੁਸੈਨੀਵਾਲਾ ਨੂੰ ਜਾਂਦੇ ਸਮੇਂ ਰਸਤਾ ਰੋਕ ਦਿੱਤਾ ਸੀ। ਇਸ ਤੋਂ ਬਾਅਦ ਪੀਐਮ ਮੋਦੀ ਦਾ ਕਾਫਲਾ ਇੱਥੇ 15-20 ਮਿੰਟ ਰੁਕਿਆ ਰਿਹਾ। ਇਸ ਨੂੰ ਪੀਐਮ ਮੋਦੀ ਦੀ ਸੁਰੱਖਿਆ ਵਿੱਚ ਇੱਕ ਵੱਡੀ ਕਮੀ ਦੱਸਿਆ ਜਾ ਰਿਹਾ ਹੈ। ਇਸ ਸਬੰਧੀ ਗ੍ਰਹਿ ਮੰਤਰਾਲੇ ਅਤੇ ਪੰਜਾਬ ਸਰਕਾਰ ਦੀ ਕਮੇਟੀ ਵੱਲੋਂ ਵੱਖ-ਵੱਖ ਜਾਂਚ ਕੀਤੀ ਜਾ ਰਹੀ ਹੈ।

Spread the love