ਮੋਗਾ, 10 ਜਨਵਰੀ

ਪ੍ਰਸਿੱਧ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਦੀ ਪੰਜਾਬ ਦੀ ਰਾਜਨੀਤੀ ‘ਚ ਐਂਟਰੀ ਹੋ ਗਈ ਹੈ। ਮਾਲਵਿਕਾ ਸੂਦ ਨੇ ਅੱਜ ਕਾਂਗਰਸ ਦਾ ਪੱਲਾ ਫੜ੍ਹ ਲਿਆ ਹੈ।

ਦੱਸਦੇਈਏ ਕੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਉਨ੍ਹਾਂ ਨੂੰ ਕਾਂਗਰਸ ਵਿੱਚ ਸ਼ਾਮਲ ਕੀਤਾ।

ਮਾਲਵਿਕਾ ਸੂਦ ਵੱਲੋਂ ਵਿਧਾਨ ਸਭਾ ਹਲਕਾ ਮੋਗਾ ਤੋਂ ਚੋਣ ਲੜਨ ਦੀਆਂ ਚਰਚਾਵਾਂ ਹਨ ਜਿਨ੍ਹਾਂ ਨੇ ਪਹਿਲਾਂ ਹੀ ਸਮਾਜਿਕ ਖੇਤਰ ਦੀਆਂ ਸੇਵਾਵਾਂ ਰਾਹੀਂ ਆਪਣੇ ਆਪ ਨੂੰ ਸਥਾਨਕ ਲੋਕਾਂ ਨਾਲ ਜੋੜਿਆ ਹੋਇਆ ਹੈ।

ਜ਼ਿਕਰਯੋਗ ਹੈ ਕਿ ਮਾਲਵਿਕਾ ਸੂਦ ਪਿਛਲੇ ਮਹੀਨੇ ਕਾਂਗਰਸ ਪਾਰਟੀ ਵੱਲੋਂ ਪ੍ਰਚਾਰ ਵੀ ਕਰਦੀ ਵਿਖਾਈ ਦਿੱਤੀ ਸੀ ਅਤੇ ਰਾਜਨੀਤੀ ਵਿੱਚ ਕਾਫੀ ਸਰਗਰਮ ਚੱਲ ਰਹੀ ਸੀ, ਜਿਸ ਪਿੱਛੋਂ ਉਨ੍ਹਾਂ ਦੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿੱਚੋਂ ਕਿਸੇ ਇੱਕ ਵਿੱਚ ਸ਼ਾਮਲ ਹੋਣ ਦੀ ਚਰਚਾ ਸੀ। ਪਰ ਅਖੀਰ ਉਨ੍ਹਾਂ ਨੇ ਕਾਂਗਰਸ ਪਾਰਟੀ ਦਾ ਪੱਲਾ ਫੜ੍ਹ ਲਿਆ ਹੈ।

Spread the love