ਦੁਨੀਆਂ ‘ਚ ਵਧ ਰਹੇ ਕਰੋਨਾ ਕੇਸਾਂ ਨੇ ਕਈ ਦੇਸ਼ਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਨੇ ਜਿਸ ਕਰਕੇ ਸਰਕਾਰਾਂ ਸਖ਼ਤ ਕਦਮ ਚੁੱਕ ਰਹੀਆਂ ਨੇ।

ਖ਼ਬਰ ਆਸਟ੍ਰੇਲੀਆ ਦੇ ਵਿਕਟੋਰੀਆ ਸੂਬੇ ਤੋਂ ਹੈ ਜਿੱਥੇ ਵੱਡੀ ਗਿਣਤੀ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ।

ਬੀਤੇ 24 ਘੰਟਿਆਂ ਦੌਰਾਨ ਵੀ ਸੂਬੇ ਵਿੱਚ ਨਵੇਂ 34,808 ਮਾਮਲੇ ਦਰਜ ਕੀਤੇ ਗਏ ਹਨ ਅਤੇ ਇਸ ਦੇ ਨਾਲ ਹੀ ਅਧਿਕਾਰੀਆਂ ਨੇ 2 ਮੌਤਾਂ ਦੀ ਵੀ ਪੁਸ਼ਟੀ ਕੀਤੀ ਗਈ ਹੈ।

ਅਧਿਕਾਰੀਆਂ ਦਾ ਇਹ ਵੀ ਕਹਿਣਾ ਹੈ ਕਿ ਕੋਰੋਨਾ ਦੇ ਮਾਮਲਿਆਂ ਵਾਲੇ ਨਵੇਂ ਅੰਕੜਿਆਂ ਵਿੱਚ ਅੱਧੇ ਤਾਂ ਰੈਪਿਡ ਐਂਟੀਜਨ ਟੈਸਟਾਂ ਦੇ ਨਤੀਜੇ ਹੀ ਸ਼ਾਮਿਲ ਕੀਤੇ ਗਏ ਹਨ।

ਸੂਬੇ ਵਿੱਚ ਇਸੇ ਸਮੇਂ ਦੌਰਾਨ ਹਸਪਤਾਲਾਂ ਅੰਦਰ, 818 ਕੋਰੋਨਾ ਪੀੜਤ ਦਾਖਲ ਹਨ ਜਿਨ੍ਹਾਂ ਵਿੱਚੋਂ ਕਿ 118 ਆਈ.ਸੀ.ਯੂ. ਵਿੱਚ ਹਨ।

ਸਿਹਤ ਮੰਤਰੀ ਮਾਰਟਿਨ ਫੋਲੇ ਨੇ ਕਿਹਾ ਕਿ ਕੱਲ੍ਹ ਤੋਂ ਸੂਬੇ ਦੇ ਹਸਪਤਾਲਾਂ ਵਿੱਚ ਕੋਵਿਡ-19 ਵਾਲੇ ਲੋਕਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ।

ਫੋਲੇ ਨੇ ਕਿਹਾ ਕਿ ਮਾਮਲਿਆਂ ਵਿਚ ਵਾਧੇ ਨੂੰ ਦੇਖਦੇ ਹੋਏ ਵਿਕਟੋਰੀਆ ਕੁਝ ਪਾਬੰਦੀਆਂ ਅਤੇ ਹੁਕਮ ਲਾਗੂ ਹੋ ਰਹੇ ਹਨ।

Spread the love