ਯੂਕੇ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਨੇ।

ਲਾਕਡਾਊਨ ਦੌਰਾਨ ਡ੍ਰਿੰਕ ਪਾਰਟੀ ਵਿਚ ਸ਼ਾਮਲ ਹੋਣ ਦੀ ਗੱਲ ਮੰਨਣ ਤੋਂ ਬਾਅਦ ਯੂਕੇ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ’ਤੇ ਅਸਤੀਫਾ ਦੇਣ ਦਾ ਦਬਾਅ ਵਧ ਗਿਆ ਹੈ।

ਜਾਨਸਨ ਨੇ 2020 ਡਾਊਨਿੰਗ ਸਟ੍ਰਰੀਟ ਗਾਰਡਨ ਵਿਚ ਹੋਏ ਪ੍ਰੋਗਰਾਮ ਲਈ ਮੁਆਫੀ ਮੰਗੀ ਸੀ ਅਤੇ ਕਿਹਾ ਸੀ ਕਿ ਅਸੀਂ ਇਸ ਮਾਮਲੇ ਨੂੰ ਲੈ ਕੇ ਲੋਕਾਂ ਦੇ ਗੁੱਸੇ ਨੂੰ ਸਮਝ ਸਕਦੇ ਹਾਂ।

ਇਸ ਮਾਮਲੇ ‘ਤੇ ਉਨਾਂ ਦੀ ਪਾਰਟੀ ਦੇ ਕਈ ਮੰਤਰੀਆਂ ਨੇ ਅਸਤੀਫ਼ਾ ਦੇਣ ਦੀ ਮੰਗ ਕੀਤੀ।

ਦੱਸਿਆ ਜਾ ਰਿਹਾ ਕਿ ਇਸ ਮਾਮਲੇ ‘ਤੇ ਪ੍ਰਧਾਨ ਮੰਤਰੀ ਆਲੋਚਾਤਮਕ ਸਥਿਤੀ ਤੋਂ ਗੁਜ਼ਰ ਰਹੇ ਨੇ ਜਿਸ ਕਰਕੇ ਉਹ ਆਪਣ ਅਹੁਦਾ ਛੱਡ ਸਕਦੇ ਨੇ

।ਦੂਸਰੇ ਪਾਸੇ ਚਰਚਾ ਹੈ ਕਿ ਯੂਕੇ ‘ਚ ਭਾਰਤੀ ਮੂਲ ਦੇ ਵਿੱਤ ਮੰਤਰੀ ਰਿਸ਼ੀ ਸੁਨਕ ਜਾਨਸਨ ਤੋਂ ਬਿਹਤਰ ਪੀਐੱਮ ਸਾਬਤ ਹੋ ਸਕਦੇ ਹਨ।

ਦੱਸ ਦੇਈਏ ਕਿ ਤਾਲਾਬੰਦੀ ਦੌਰਾਨ ਡਾਊਨਿੰਗ ਸਟ੍ਰੀਟ ਰਿਹਾਇਸ਼ ਦੇ ਬਗੀਚੇ ਵਿਚ ਪਾਰਟੀ ਕਰਕੇ ਜਾਨਸਨ ਜਨਤਾ ਅਤੇ ਸਿਆਸਤਦਾਨਾਂ ਦੇ ਗੁੱਸੇ ਦਾ ਸਾਹਮਣਾ ਕਰ ਰਹੇ ਰਨ।

ਜਾਨਸਨ ਨੇ ਪਹਿਲੀ ਵਾਰ ਮੰਨਿਆ ਕਿ ਉਹ ਮਈ 2020 ਵਿੱਚ ਗਾਰਡਨ ਪਾਰਟੀ ਵਿੱਚ ਸੀ।

ਹਾਲਾਂਕਿ, ਜਾਨਸਨ ਨੇ ਕਿਹਾ ਕਿ ਉਹ ਇਸ ਨੂੰ ਕੰਮ ਨਾਲ ਸਬੰਧਤ ਆਯੋਜਨ ਸਮਝਦਾ ਹੈ।

ਉਨ੍ਹਾਂ ਨੇ ਹਾਊਸ ਆਫ ਕਾਮਨਜ਼ ‘ਚ ਸੰਸਦ ਮੈਂਬਰਾਂ ਨੂੰ ਕਿਹਾ ਕਿ ਮੈਂ ਮੁਆਫ਼ੀ ਮੰਗਣਾ ਚਾਹੁੰਦਾ ਹਾਂ।

ਇਹ ਅਗਾਂਹਵਧੂ ਸੋਚ ਨਹੀਂ ਸੀ, ਮੈਨੂੰ ਪਾਰਟੀ ਵਿਚ ਸਾਰਿਆਂ ਨੂੰ ਵਾਪਸ ਭੇਜਣਾ ਚਾਹੀਦਾ ਸੀ।

ਚਰਚਾ ਇਸ ਦੀ ਗੱਲ ਦੀ ਵੀ ਸਿੱਖਰਾਂ ‘ਤੇ ਹੈ ਕਿ ਪਾਰਟੀ ਲਈ 100 ਦੇ ਕਰੀਬ ਲੋਕਾਂ ਨੂੰ ਈਮੇਲ ਰਾਹੀਂ ਸੱਦਾ ਪੱਤਰ ਭੇਜੇ ਗਏ ਸਨ ।

Spread the love