ਚੰਡੀਗੜ੍ਹ, 15 ਜਨਵਰੀ

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸਾਬਕਾ ਕੇਂਦਰੀ ਗ੍ਰਹਿ ਮੰਤਰੀ ਬੂਟਾ ਸਿੰਘ ਦੇ ਭਤੀਜੇ ਅਤੇ ਕਾਂਗਰਸ ਦੇ ਮਜ਼ਬੂਤ ​​ਆਗੂ ਜੋਗਿੰਦਰ ਸਿੰਘ ਮਾਨ ਨੇ ਅੱਜ ‘ਆਪ’ ਦਾ ਪੱਲਾ ਫੜ ਲਿਆ ਹੈ।

ਅਰਵਿੰਦ ਕੇਜਰੀਵਾਲ ਅਤੇ ਰਾਘਵ ਚੱਢਾ ਨੇ ਉਨ੍ਹਾਂ ਦਾ ਸਵਾਗਤ ਕੀਤਾ ਹੈ। ਜ਼ਿਕਰਯੋਗ ਹੈ ਕਿ ਉਨ੍ਹਾਂ ਨੂੰ ਫਗਵਾੜਾ ਤੋਂ ਟਿਕਟ ਮਿਲ ਸਕਦੀ ਹੈ ।

ਤੁਹਾਨੂੰ ਦੱਸਦੇਈਏ ਕੀ ਮਕਰ ਸੰਕ੍ਰਾਂਤੀ ਮੌਕੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਮਾਨ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਾ ਮਿਲਣ ਅਤੇ ਫਗਵਾੜਾ ਨੂੰ ਜ਼ਿਲ੍ਹਾ ਨਾ ਬਣਾਉਣ ਦਾ ਦੋਸ਼ ਲਾਉਂਦਿਆਂ ਕਾਂਗਰਸ ਛੱਡਣ ਦੀ ਗੱਲ ਕਹੀ ਸੀ । ਮਾਨ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੀਆਂ ਕਿਆਸਅਰਾਈਆਂ ਲਾਈਆਂ ਜਾ ਰਹੀਆਂ ਹਨ।

ਮਾਨ ਨੇ ਕਾਂਗਰਸ ‘ਤੇ ਡਾ.ਬੀ.ਆਰ.ਅੰਬੇਦਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੇ ਦੋਸ਼ੀਆਂ ਨੂੰ ਪਨਾਹ ਦੇਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਦਲਿਤਾਂ ਦੇ ਬੱਚਿਆਂ ਦੇ ਹਿੱਤਾਂ ਦੀ ਰਾਖੀ ਕਰਨ ‘ਚ ਨਾਕਾਮ ਸਾਬਤ ਹੋ ਰਹੀ ਹੈ। ਇਹ ਦਲਿਤ ਸਮਾਜ ਨਾਲ ਸਰਾਸਰ ਧੋਖਾ ਹੈ। 1985, 1992 ਅਤੇ 2002 ਵਿਚ ਫਗਵਾੜਾ ਤੋਂ ਵਿਧਾਇਕ ਰਹੇ ਮਾਨ ਨੇ ਕਿਹਾ ਕਿ ਮੈਂ ਚਾਹੁੰਦਾ ਸੀ ਕਿ ਮੇਰੀ ਮੌਤ ਤੋਂ ਬਾਅਦ ਮੇਰੀ ਲਾਸ਼ ਕਾਂਗਰਸ ਦੇ ਝੰਡੇ ਵਿਚ ਲਪੇਟੀ ਜਾਵੇ, ਪਰ ਮੇਰੀ ਜ਼ਮੀਰ ਹੁਣ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਦੋਸ਼ੀਆਂ ਨੂੰ ਮਹਾਰਾਜਾ, ਅਮੀਰ ਅਤੇ ਮੌਕਾਪ੍ਰਸਤ ਜਿਵੇਂ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦੁਆਰਾ ਪਾਰਟੀ ਵਿਚ ਪਨਾਹ ਦੇਣ ਦੀ ਆਗਿਆ ਨਹੀਂ ਦਿੰਦੀ। ਇਸ ਤੋਂ ਦੁਖੀ ਹੋ ਕੇ ਮੈਂ ਕਾਂਗਰਸ ਛੱਡ ਰਿਹਾ ਹਾਂ।

ਜੋਗਿੰਦਰ ਸਿੰਘ ਮਾਨ ਹਲਕਾ ਫਗਵਾੜਾ ਦੇ ਰਹਿਣ ਵਾਲੇ ਹਨ ਅਤੇ ਪੂਰੇ ਇਲਾਕੇ ਵਿੱਚ ਉਨ੍ਹਾਂ ਦੀ ਚੰਗੀ ਸਾਖ ਹੈ ਪਰ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਮੌਜੂਦਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੇ ਹੱਕ ਵਿੱਚ ਜਾਣ ਤੋਂ ਬਾਅਦ ਉਹ ਕਈ ਦਿਨਾਂ ਤੋਂ ਪਰੇਸ਼ਾਨ ਸਨ। ਉਨ੍ਹਾਂ ਆਪਣੀ ਨਾਰਾਜ਼ਗੀ ਸੀਨੀਅਰ ਲੀਡਰਸ਼ਿਪ ਨੂੰ ਵੀ ਦੱਸੀ ਸੀ ਪਰ ਉਨ੍ਹਾਂ ਨੂੰ ਟਿਕਟ ਦਾ ਭਰੋਸਾ ਨਹੀਂ ਮਿਲਿਆ, ਜਿਸ ਤੋਂ ਬਾਅਦ ਉਨ੍ਹਾਂ ਸ਼ੁੱਕਰਵਾਰ ਨੂੰ ਕਾਂਗਰਸ ਛੱਡ ਦਿੱਤੀ।

Spread the love