ਮੋਹਾਲੀ, 16 ਜਨਵਰੀ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਛੋਟੇ ਭਰਾ ਡਾ. ਮਨੋਹਰ ਸਿੰਘ ਨੇ ਅੱਜ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਤੋਂ ਆਜ਼ਾਦ ਉਮੀਦਵਾਰ ਦੇ ਤੌਰ ’ਤੇ ਚੋਣ ਲੜਣ ਦਾ ਫੈਸਲਾ ਲਿਆ. ਚੰਨੀ ਚਾਹੁੰਦੇ ਸਨ ਕਿ ਉਨ੍ਹਾਂ ਦੇ ਭਰਾ ਡਾ ਮਨੋਹਰ ਸਿੰਘ ਚੋਣ ਲੜਨ। ਮਨੋਹਰ ਸਿੰਘ ਨੇ ਚੋਣਾਂ ਲੜਨ ਲਈ ਵੀਆਰਐਸ ਵੀ ਲਿਆ ਸੀ। ਸੂਤਰਾਂ ਮੁਤਾਬਕ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਮੁੱਖ ਮੰਤਰੀ ਚੰਨੀ ਦੇ ਭਰਾ ਨੂੰ ਟਿਕਟ ਨਾ ਦੇਣ ਦੇ ਹੱਕ ਵਿੱਚ ਸਨ। ਨਵਜੋਤ ਸਿੰਘ ਸਿੱਧੂ ਨੇ ਪਾਰਟੀ ਦੇ ਮੌਜੂਦਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਦੀ ਉਮੀਦਵਾਰੀ ਦਾ ਸਮਰਥਨ ਕੀਤਾ ਸੀ.

Spread the love