ਲੰਬੇ ਸਮੇਂ ਤੋਂ ਮਾਨਤਾ ਕਈ ਕਦੇ ਪਾਕਿਸਤਾਨ ਤੇ ਕਦੇ ਚੀਨ ਨਾਲ ਗੱਲਬਾਤ ਕਰ ਰਹੇ ਤਾਲਿਬਾਨ ਬਾਰੇ ਚੀਨ ਨੇ ਖੁੱਲ ਕੇ ਪ੍ਰਤੀਕਿਿਰਆ ਦਿੱਤੀ।

ਬੀਜਿੰਗ-ਚੀਨ ਨੇ ਅਫਗਾਨਿਸਤਾਨ ‘ਚ ਤਾਲਿਬਾਨ ਦੇ ਅੰਤਰਿਮ ਸ਼ਾਸਨ ਨੂੰ ਕਿਹਾ ਕਿ ਉਸ ਨੂੰ ਗਲੋਬਲ ਮਾਨਤਾ ਲਈ ਅੰਤਰਰਾਸ਼ਟਰੀ ਸਮੂਹ ਦੀਆਂ ਉਮੀਦਾਂ ‘ਤੇ ਖਰਾ ਉਤਰਨਾ ਹੋਵੇਗਾ।

ਇਸ ਤੋਂ ਪਹਿਲਾਂ ਕਦੇ ਵੀ ਚੀਨ ਨੇ ਇਸ ਤਰ੍ਹਾਂ ਦਾ ਬਿਆਨ ਨਹੀਂ ਸੀ ਦਿੱਤਾ।

ਤਾਲਿਬਾਨ ਨੇ ਗਲੋਬਲ ਸਮੂਹ ਦੀ ਮਾਨਤਾ ਹਾਸਲ ਕਰਨ ਲਈ ਚੀਨ ਨੂੰ ਸਹਾਇਤਾ ਕਰਨ ਦੀ ਅਪੀਲ ਕੀਤੀ ਸੀ।

ਚੀਨੀ ਵਿਦੇਸ਼ ਮੰਤਰਾਲਾ ਦੇ ਬੁਲਾਰੇ ਝਾਓ ਲਿਜੀਆਨ ਨੇ ਮੀਡੀਆ ਨੂੰ ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਅਫਗਾਨਿਸਤਾਨ ਅੰਤਰਰਾਸ਼ਟਰੀ ਸਮੂਹ ਦੀਆਂ ਉਮੀਦਾਂ ‘ਤੇ ਖਰਾ ਉਤਰਨ, ਮੁਕਤ ਅਤੇ ਸਮਾਵੇਸ਼ੀ ਰਾਜਨੀਤੀ ਮਾਹੌਲ ਬਣਾਉਣ, ਨਰਮ ਅਤੇ ਵਿਦੇਸ਼ ਨੀਤੀ ਅਪਣਾਉਣ ਅਤੇ ਹਰੇਕ ਤਰ੍ਹਾਂ ਦੀਆਂ ਅੱਤਵਾਦੀ ਤਾਕਤਾਂ ਨਾਲ ਨਜਿੱਠਣ ਦੀ ਦਿਸ਼ਾ ‘ਚ ਕਦਮ ਵਧਾਏਗਾ।

ਅਫਗਾਨਿਸਤਾਨ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਮੁੱਲਾ ਹਸਨ ਅਖੁੰਦ ਨੇ ਤਾਲਿਬਾਨ ਸਰਕਾਰ ਨੂੰ ਮਾਨਤਾ ਦੇਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਮੈਂ ਸਾਰੀਆਂ ਸਰਕਾਰਾਂ, ਵਿਸ਼ੇਸ਼ ਤੌਰ ‘ਤੇ ਇਸਲਾਮੀ ਮੁਲਕਾਂ, ਨੂੰ ਅਪੀਲ ਕਰਦਾ ਹਾਂ ਕਿ ਉਹ ਸਾਨੂੰ ਮਾਨਤਾ ਦੇਣਾ ਸ਼ੁਰੂ ਕਰਨ।

ਉਨ੍ਹਾਂ ਕਿਹਾ ਕਿ ਅਫਗਾਨਿਸਤਾਨ ਦੀ ਨਵੀਂ ਸਰਕਾਰ ਨੂੰ ਹੋਰ ਦੇਸ਼ਾਂ, ਵਿਸ਼ੇਸ਼ ਰੂਪ ਨਾਲ ਗੁਆਂਢੀ ਦੇਸ਼ਾਂ ਨਾਲ ਦੋਸਤਾਨਾ ਰਵੱਈਆ ਅਪਣਾਉਣਾ ਚਾਹੀਦਾ ਅਤੇ ਜਲਦ ਤੋਂ ਜਲਦ ਅੰਤਰਰਾਸ਼ਟਰੀ ਸਮੂਹ ਨਾਲ ਇਕਜੁਟ ਹੋਣਾ ਚਾਹੀਦਾ।

Spread the love