ਨਵੀਂ ਦਿੱਲੀ, 20 ਜਨਵਰੀ

ਭਾਜਪਾ ਨੇ ਗੋਆ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਗੋਆ ‘ਚ ਪਣਜੀ ਸੀਟ ਤੋਂ ਸਾਬਕਾ ਮੁੱਖ ਮੰਤਰੀ ਮਨੋਹਰ ਪਾਰੀਕਰ ਦੇ ਪੁੱਤਰ ਨੂੰ ਟਿਕਟ ਨਹੀਂ ਦਿੱਤੀ ਗਈ ਹੈ।

ਭਾਜਪਾ ਨੇਤਾ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਪਣਜੀ ਤੋਂ ਮੌਜੂਦਾ ਵਿਧਾਇਕ ਨੂੰ ਟਿਕਟ ਦਿੱਤੀ ਗਈ ਹੈ। ਉਤਪਲ ਪਾਰੀਕਰ (ਗੋਆ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਪਾਰੀਕਰ ਦਾ ਪੁੱਤਰ) ਅਤੇ ਉਨ੍ਹਾਂ ਦਾ ਪਰਿਵਾਰ ਸਾਡਾ ਪਰਿਵਾਰ ਹੈ। ਅਸੀਂ ਉਸਨੂੰ 2 ਹੋਰ ਵਿਕਲਪ ਦਿੱਤੇ ਪਰ ਉਨ੍ਹਾਂ ਪਹਿਲਾ ਵਿਕਲਪ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ। ਹਾਲਾਂਕਿ ਦੂਜੇ ਵਿਕਲਪ ‘ਤੇ ਚਰਚਾ ਚੱਲ ਰਹੀ ਹੈ। ਸਾਨੂੰ ਲੱਗਦਾ ਹੈ ਕਿ ਉਹ ਸਹਿਮਤ ਹੋਣਗੇ।

ਉਮੀਦਵਾਰਾਂ ਦੀ ਪਹਿਲੀ ਸੂਚੀ ਵਿੱਚ 34 ਉਮੀਦਵਾਰਾਂ ਦੇ ਨਾਂ ਹਨ। ਗੋਆ ਵਿਧਾਨ ਸਭਾ ਚੋਣਾਂ ਵਿੱਚ ਮੁੱਖ ਮੰਤਰੀ ਪ੍ਰਮੋਦ ਸਾਵੰਤ ਸਨਕੇਲਿਮ ਹਲਕੇ ਤੋਂ ਚੋਣ ਲੜਨਗੇ। 34 ਉਮੀਦਵਾਰਾਂ ਦੀ ਸੂਚੀ ਵਿੱਚ ਉਪ ਮੁੱਖ ਮੰਤਰੀ ਮਨੋਹਰ ਅਜਗਾਂਵਕਰ ਮਡਗਾਓਂ ਤੋਂ ਚੋਣ ਲੜਨਗੇ। ਗੋਆ ਦੀਆਂ 40 ਵਿਧਾਨ ਸਭਾ ਸੀਟਾਂ ਲਈ 14 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।

Spread the love