ਪਾਕਿਸਤਾਨ ਦੇ ਲਾਹੌਰ ਸ਼ਹਿਰ ‘ਚ ਚਾਰ ਜ਼ਬਰਦਸਤ ਧਮਾਕੇ ਹੋਏ, ਜਿਸ ‘ਚ ਪੰਜ ਲੋਕਾਂ ਦੀ ਮੌਤ ਹੋ ਗਈ।

ਇਸ ਧਮਾਕੇ ‘ਚ 20 ਲੋਕ ਬੁਰੀ ਤਰ੍ਹਾਂ ਜ਼ਖਮੀ ਵੀ ਹੋਏ ਹਨ।

ਇਹ ਧਮਾਕਾ ਸ਼ਹਿਰ ਦੇ ਲਾਹੌਰੀ ਗੇਟ ਨੇੜੇ ਹੋਇਆ। ਲਾਹੌਰੀ ਗੇਟ ਨੇੜੇ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਘਟਨਾ ਸਥਾਨ ਦੇ ਆਸ-ਪਾਸ ਦੁਕਾਨਾਂ ਅਤੇ ਇਮਾਰਤਾਂ ਦੇ ਸ਼ੀਸ਼ੇ ਟੁੱਟ ਗਏ।

ਇਸ ਦੇ ਨਾਲ ਹੀ ਨੇੜੇ ਖੜ੍ਹੇ ਮੋਟਰਸਾਈਕਲਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ।

ਫਿਲਹਾਲ ਪੁਲਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਰਾਹਤ ਅਤੇ ਬਚਾਅ ਕੰਮ ਜਾਰੀ ਹੈ।

ਲਾਹੌਰੀ ਗੇਟ ਦੇ ਇਸ ਇਲਾਕੇ ਵਿੱਚ ਹਰ ਰੋਜ਼ ਵੱਡੀ ਗਿਣਤੀ ਲੋਕ ਖਰੀਦਦਾਰੀ ਅਤੇ ਕਾਰੋਬਾਰ ਲਈ ਆਉਂਦੇ ਹਨ।

ਇਸ ਧਮਾਕੇ ਪਿੱਛੇ ਕਿਸਦਾ ਹੱਥ ਹੈ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ ਤੇ ਨਾਂ ਹੀ ਧਮਾਕੇ ਦੀ ਕਿਸੇ ਜਥੇਬੰਦੀ ਨੇ ਜਿੰਮੇਵਾਰੀ ਲਈ ਹੈ।

ਇਸ ਤੋਂ ਪਹਿਲਾਂ 29 ਜੂਨ ਨੂੰ ਲਾਹੌਰ ਦੇ ਬਰਕਤ ਮਾਰਕਿਟ ਵਿੱਚ ਕਈ ਸਿਲੰਡਰ ਧਮਾਕੇ ਹੋਏ ਸਨ, ਜਿਸ ਨੇ ਆਸਪਾਸ ਦੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਸੀ।

ਬਰਕਤ ਮਾਰਕੀਟ ਵਿੱਚ ਇੱਕ ਤੋਂ ਬਾਅਦ ਇੱਕ ਗੈਸ ਸਿਲੰਡਰ ਫਟਣ ਲੱਗੇ।

ਇਸ ਕਾਰਨ ਬਚਾਅ ਦਲ ਨੂੰ ਘਟਨਾ ਸਥਾਨ ਦੇ ਨੇੜੇ ਪਹੁੰਚਣ ‘ਚ ਦਿੱਕਤ ਦਾ ਸਾਹਮਣਾ ਕਰਨਾ ਪਿਆ।

ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਘੱਟੋ-ਘੱਟ ਇੱਕ ਵਿਅਕਤੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਹੈ।

ਸਥਿਤੀ ‘ਤੇ ਕਾਬੂ ਪਾਉਣ ਅਤੇ ਲੋਕਾਂ ਨੂੰ ਜ਼ਖਮੀ ਹੋਣ ਤੋਂ ਬਚਾਉਣ ਲਈ ਫਿਲਹਾਲ ਪੂਰੀ ਬਰਕਤ ਬਾਜ਼ਾਰ ਨੂੰ ਖਾਲੀ ਕਰਵਾ ਲਿਆ ਗਿਆ। ਪਾਕਿਸਤਾਨ ਵਿੱਚ ਅਕਸਰ ਸਿਲੰਡਰ ਧਮਾਕੇ ਹੁੰਦੇ ਰਹਿੰਦੇ ਹਨ।

Spread the love