ਫਰੀਦਕੋਟ, 21 ਜਨਵਰੀ: ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ 2022 ਕਰਾਉਣ ਦਾ ਸਡਿਊਲ ਪਹਿਲਾ ਤੋਂ ਜਾਰੀ ਕੀਤਾ ਗਿਆ ਹੈ ਜਿਸ ਅਨੁਸਾਰ ਜਿਲੇ ਦੇ 3 ਵਿਧਾਨ ਸਭਾ ਹਲਕਿਆਂ 087 ਫਰੀਦਕੋਟ, 088 ਕੋਟਕਪੂਰਾ ਅਤੇ 089 ਜੈਤੋ ਲਈ ਚੋਣ ਕਮਿਸ਼ਨ ਦੇ ਆਦੇਸ਼ਾਂ ਅਨੁਸਾਰ ਸਟਾਫ ਦੀ ਨਿਯੁਕਤੀ ਕੀਤੀ ਗਈ ਹੈ ਅਤੇ ਇਸ ਸਬੰਧੀ ਤਿੰਨਾ ਵਿਧਾਨ ਸਭਾ ਹਲਕਿਆਂ ਵਾਈਸ ਪੋਲਿੰਗ ਪਾਰਟੀਆਂ ਅਤੇ ਹੋਰ ਸਟਾਫ ਦੀ ਪਹਿਲੀ ਰਿਹਰਸਲ ਵੀ ਕਰਵਾਈ ਗਈ ਹੈ। ਇਹ ਜਾਣਕਾਰੀ ਜਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ. ਹਰਬੀਰ ਸਿੰਘ ਨੇ ਦਿੱਤੀ।

ਜਿਲਾ ਚੋਣ ਅਫਸਰ ਨੇ ਦੱਸਿਆ ਕਿ ਤਿੰਨਾਂ ਵਿਧਾਨ ਸਭਾ ਹਲਕਿਆਂ ਦੇ ਆਰ.ਓ ਵੱਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਪਹਿਲੀ ਰਿਹਰਸਲ/ਟਰੇਨਿੰਗ ਦੌਰਾਨ ਵੱਡੀ ਗਿਣਤੀ ਵਿੱਚ ਪੋਲਿੰਗ ਸਟਾਫ ਟਰੇਨਿੰਗ ਤੋਂ ਗੈਰ ਹਾਜਰ ਰਿਹਾ, ਜੋ ਕਿ ਚੋਣ ਕਮਿਸ਼ਨ ਦੇ ਆਦੇਸ਼ਾਂ ਦੀ ਘੋਰ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਅਣਗਹਿਲੀ ਭਵਿੱਖ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਗੈਰ ਹਾਜਰ ਰਹਿਣ ਵਾਲੇ ਕਰਮਚਾਰੀਆਂ/ਪੋਲਿੰਗ ਸਟਾਫ ਵਿਰੁੱਧ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸ਼ਖਤ ਕਾਰਵਾਈ ਹੋਂਦ ਵਿੱਚ ਲਿਆਂਦੀ ਜਾਵੇਗੀ ਤੇ ਇਸ ਸਬੰਧੀ ਸਬੰਧਤ ਨੂੰ ਕਾਰਨ ਦੱਸੋਂ ਨੋਟਿਸ ਵੀ ਜਾਰੀ ਕੀਤੇ ਜਾਣਗੇ।

ਜਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ. ਹਰਬੀਰ ਸਿੰਘ ਨੇ ਚੋਣ ਡਿਊਟੀ ਤੋਂ ਕੁਤਾਹੀ ਵਰਤਣ ਵਾਲੇ ਰਿਟਰਨਿੰਗ ਗੈਰ ਹਾਜਰ ਰਹਿਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਖਤ ਸ਼ਬਦਾਂ ਵਿੱਚ ਹਦਾਇਤ ਕੀਤੀ ਕਿ ਜੇਕਰ ਉਨ੍ਹਾਂ ਨੇ ਤੁਰੰਤ ਸਬੰਧਤ ਅਫਸਰ ਕੋਲ ਰਿਪੋਰਟ ਨਹੀਂ ਕੀਤੀ ਤਾਂ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਹੋਂਦ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਚੋਣ ਡਿਊਟੀ ਵਿੱਚ ਤਾਇਨਾਤ ਸਮੂਹ ਅਧਿਕਾਰੀ/ਕਰਮਚਾਰੀ ਨੂੰ ਸਪੱਸ਼ਟ ਕੀਤਾ ਜਾਂਦਾ ਹੈ ਕਿ ਸਮੁੱਚੇ ਚੋਣ ਅਮਲ ਦੀ ਨਿਗਰਾਨੀ ਚੋਣ ਕਮਿਸ਼ਨ ਦੀ ਦੇਖ ਰੇਖ ਹੇਠ ਹੋ ਰਹੀ ਹੈ ਅਤੇ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਸਬੰਧਤ ਅਧਿਕਾਰੀ/ਕਰਮਚਾਰੀ ਦੀ ਨੌਕਰੀ ਖਤਰੇ ਵਿੱਚ ਪਾ ਸਕਦੀ ਹੈ।

Spread the love