ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਨੇ।

ਇਮਰਾਨ ਖਾਨ ਦੇ ਖਿਲਾਫ਼ ਵਿਰੋਧੀ ਸੁਰਾਂ ਉਠਣੀਆਂ ਸ਼ੁਰੂ ਹੋ ਗਈਆਂ ਨੇ।ਵਧਦੇ ਵਿਰੋਧ ਦੇ ਬਾਵਜੂਦ ਇਮਰਾਨ ਖਾਨ ਦਾ ਵੱਡਾ ਬਿਆਨ ਸਾਹਮਣੇ ਆਇਆ।ਇਮਰਾਨ ਖਾਨ ਨੇ ਵਿਰੋਧੀ ਪਾਰਟੀਆਂ ਨੂੰ ਵੱਡੀ ਚੇਤਾਵਨੀ ਦਿੰਦਿਆ ਕਿਹਾ ਕਿ ਉਨ੍ਹਾਂ ਨੂੰ ਅਹੁਦਾ ਛੱਡਣ ਲਈ ਮਜਬੂਰ ਕੀਤਾ ਗਿਆ ਤਾਂ ਉਹ ਹੋਰ ਖ਼ਤਰਨਾਕ ਰੂਪ ਧਾਰਨ ਕਰ ਲਵੇਗਾ।

ਇਸ ਦੇ ਨਾਲ ਹੀ ਇਮਰਾਨ ਨੇ ਵਿਰੋਧੀ ਧਿਰ ਨੂੰ ਕੋਈ ਰਿਆਇਤ ਦੇਣ ਤੋਂ ਇਨਕਾਰ ਕਰ ਦਿੱਤਾ।

23 ਮਾਰਚ ਨੂੰ ਪਾਕਿਸਤਾਨ ਡੈਮੋਕ੍ਰੇਟਿਕ ਮੂਵਮੈਂਟ (ਪੀਡੀਐਮ) ਦੁਆਰਾ ਯੋਜਨਾਬੱਧ ਲਾਂਗ ਮਾਰਚ ਬਾਰੇ ਪੁੱਛੇ ਗਏ ਇੱਕ ਸਵਾਲ ‘ਤੇ ਇਮਰਾਨ ਨੇ ਕਿਹਾ ਕਿ ਇਹ ਕਦਮ ਅਸਫਲ ਰਹੇਗਾ।

ਇਮਰਾਨ ਖਾਨ ਨੇ ਕਿਹਾ ਜੇਕਰ ਮੈਂ ਸੜਕਾਂ ‘ਤੇ ਨਿਕਲਾਂਗਾ ਤਾਂ ਵਿਰੋਧੀ ਪਾਰਟੀਆਂ ਨੂੰ ਲੁਕਣ ਲਈ ਜਗ੍ਹਾ ਨਹੀਂ ਮਿਲੇਗੀ।

ਜੇਕਰ ਮੈਨੂੰ ਅਹੁਦਾ ਛੱਡਣ ਲਈ ਮਜਬੂਰ ਕੀਤਾ ਗਿਆ ਤਾਂ ਇਹ ਹੋਰ ਵੀ ਖ਼ਤਰਨਾਕ ਹੋਵੇਗਾ।

ਇਮਰਾਨ ਖਾਨ ਨੇ ਨੈਸ਼ਨਲ ਅਸੈਂਬਲੀ ਵਿਚ ਵਿਰੋਧੀ ਧਿਰ ਦੇ ਨੇਤਾ ਸ਼ਾਹਬਾਜ਼ ਸ਼ਰੀਫ ਦੀ ਵੀ ਆਲੋਚਨਾ ਕੀਤੀ ਅਤੇ ਉਨ੍ਹਾਂ ਨਾਲ ਕੋਈ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ।

ਦੱਸ ਦੇਈਏ ਕਿ ਦੇਸ਼ ‘ਚ ਇੱਕ ਪਾਸੇ ਵਧ ਰਹੀ ਮਹਿੰਗਾਈ ਨੂੰ ਲੈ ਕੇ ਇਮਰਾਨ ਸਰਕਾਰ ਦੀਆਂ ਮੁਸ਼ਕਲਾਂ ਵਧੀਆਂ ਹੋਈਆਂ ਨੇ ਲੋਕ ਲਗਾਤਾਰ ਸਰਕਾਰ ਦਾ ਵਿਰੋਧ ਕਰ ਰਹੇ ਨੇ , ਵਿਰੋਧੀ ਧਿਰਾਂ ਇਮਰਾਨ ਖਾਨ ਨੂੰ ਅਸਤੀਫ਼ਾ ਦੇਣ ਲਈ ਅਵਾਜ਼ ਬੁਲੰਦ ਕਰ ਰਹੀਆਂ ਨੇ।

Spread the love