ਚੰਡੀਗੜ੍ਹ, 24 ਜਨਵਰੀ

ਸਾਬਕਾ ਕੈਬਿਨੇਟ ਮੰਤਰੀ ਤੇ ਅਕਾਲ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਵੱਡਾ ਝਟਕਾ ਲੱਗਾ ਹੈ।

ਡਰੱਗ ਮਾਮਲੇ ‘ਚ ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ।

ਦੱਸ ਦੇਈਏ ਕਿ ਖ਼ਿਲਾਫ਼ 20 ਦਸੰਬਰ ਨੂੰ ਮੋਹਾਲੀ ਵਿੱਚ ਐਨਡੀਪੀਐਸ ਐਕਟ ਤਹਿਤ FIR ਦਰਜ ਕੀਤੀ ਗਈ ਸੀ। ਇਸੇ ਮਾਮਲੇ ਵਿੱਚ ਮਜੀਠੀਆ ਨੇ ਪਹਿਲਾਂ ਮੋਹਾਲੀ ਦੀ ਹੇਠਲੀ ਅਦਾਲਤ ਤੋਂ ਜ਼ਮਾਨਤ ਦੀ ਮੰਗ ਕੀਤੀ ਸੀ, ਜਿਸ ਨੂੰ ਰੱਦ ਕਰ ਦਿੱਤਾ ਗਿਆ ਸੀ।

ਹੇਠਲੀ ਅਦਾਲਤ ਵੱਲੋਂ ਜ਼ਮਾਨਤ ਰੱਦ ਹੋਣ ਤੋਂ ਬਾਅਦ ਮਜੀਠੀਆ ਨੇ ਹਾਈ ਕੋਰਟ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ। ਜਿਸ ‘ਤੇ ਹਾਈਕੋਰਟ ਨੇ 10 ਜਨਵਰੀ ਨੂੰ ਉਸ ਨੂੰ ਅੰਤਰਿਮ ਜ਼ਮਾਨਤ ਦਿੰਦੇ ਹੋਏ ਜਾਂਚ ‘ਚ ਸ਼ਾਮਲ ਹੋਣ ਦੇ ਹੁਕਮ ਦਿੱਤੇ ਸਨ। ਅੱਜ ਸਵੇਰੇ ਹੀ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ‘ਤੇ ਦਲੀਲਾਂ ਪੂਰੀਆਂ ਹੋਈਆਂ ਸਨ ਤੇ ਅਦਾਲਤ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।

ਜ਼ਿਕਰਯੋਗ ਹੈ ਕਿ ਡਰੱਗਜ਼ ਰੈਕੇਟ ਦੀ ਜਾਂਚ ਦੀ 2018 ਦੀ ਸਟੇਟਸ ਰਿਪੋਰਟ ਦੇ ਆਧਾਰ ‘ਤੇ ਮਜੀਠੀਆ ਖ਼ਿਲਾਫ਼ ਪਿਛਲੇ ਮਹੀਨੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਹ ਰਿਪੋਰਟ 2018 ਵਿੱਚ ਐਂਟੀ ਡਰੱਗਜ਼ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਦੇ ਮੁਖੀ ਹਰਪ੍ਰੀਤ ਸਿੰਘ ਸਿੱਧੂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਕੀਤੀ ਗਈ ਸੀ।

Spread the love