ਨਵੀਂ ਦਿੱਲੀ, 24 ਜਨਵਰੀ

ਭਾਰਤੀ ਰੇਲਵੇ ਰਾਹੀਂ ਰੋਜ਼ਾਨਾ ਲੱਖਾਂ ਲੋਕ ਯਾਤਰਾ ਕਰਦੇ ਹਨ। ਰੇਲਵੇ ਯਾਤਰੀਆਂ ਨੂੰ ਕਈ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ ਕਰਦਾ ਹੈ, ਤਾਂ ਜੋ ਉਨ੍ਹਾਂ ਦੀ ਯਾਤਰਾ ਨੂੰ ਆਸਾਨ ਅਤੇ ਆਰਾਮਦਾਇਕ ਬਣਾਇਆ ਜਾ ਸਕੇ। ਸਮੇਂ-ਸਮੇਂ ‘ਤੇ ਨਵੀਆਂ ਸੇਵਾਵਾਂ ਵੀ ਪੇਸ਼ ਕੀਤੀਆਂ ਜਾਂਦੀਆਂ ਹਨ। ਹਾਲ ਹੀ ‘ਚ ਰੇਲਵੇ ਨੇ ਅਜਿਹੀ ਸੇਵਾ ਸ਼ੁਰੂ ਕੀਤੀ ਹੈ, ਜਿਸ ਨਾਲ ਟਰੇਨ ‘ਚ ਸਫਰ ਕਰਨ ਵਾਲੇ ਯਾਤਰੀਆਂ ਨੂੰ ਕਾਫੀ ਰਾਹਤ ਮਿਲੇਗੀ।

ਦਰਅਸਲ, ਹੁਣ ਯਾਤਰੀ ਨਜ਼ਦੀਕੀ ਡਾਕਘਰ ਤੋਂ ਵੀ ਰੇਲ ਟਿਕਟ ਬੁੱਕ ਕਰ ਸਕਣਗੇ। ਆਈਆਰਸੀਟੀਸੀ ਨੇ ਇਹ ਸਹੂਲਤ ਉੱਤਰ ਪ੍ਰਦੇਸ਼ ਵਿੱਚ ਸ਼ੁਰੂ ਕੀਤੀ ਹੈ। ਹਾਲ ਹੀ ‘ਚ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਡਾਕਖਾਨੇ ਤੋਂ ਰੇਲ ਟਿਕਟ ਬੁੱਕ ਕਰਨ ਦੀ ਸੇਵਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਸੀ।

ਉੱਤਰ ਪ੍ਰਦੇਸ਼ ਵਿੱਚ 9147 ਡਾਕਘਰਾਂ ਵਿੱਚ ਟ੍ਰੇਨ ਬੁਕਿੰਗ ਸੇਵਾ ਸ਼ੁਰੂ ਕੀਤੀ ਗਈ ਹੈ। ਇਸ ਨਾਲ ਦੂਰ-ਦੁਰਾਡੇ ਰਹਿਣ ਵਾਲੇ ਲੋਕ ਰੇਲ ਦੀ ਟਿਕਟ ਬੁੱਕ ਕਰ ਸਕਣਗੇ। ਇਸ ਨਾਲ ਟਰੈਵਲ ਏਜੰਟ ਕੋਲ ਜਾਣ ਵਾਲੇ ਯਾਤਰੀਆਂ ਦਾ ਸਮਾਂ ਅਤੇ ਪੈਸਾ ਦੋਵਾਂ ਦੀ ਬੱਚਤ ਹੋਵੇਗੀ।

ਡਾਕਖਾਨੇ ਰਾਹੀਂ ਰੇਲ ਟਿਕਟਾਂ ਦੀ ਬੁਕਿੰਗ ਦੀ ਸਹੂਲਤ ਸ਼ੁਰੂ ਹੋਣ ਕਾਰਨ ਆਮ ਲੋਕਾਂ ਨੂੰ ਕਾਫੀ ਰਾਹਤ ਮਿਲਣ ਦੀ ਸੰਭਾਵਨਾ ਹੈ। ਪੇਂਡੂ ਖੇਤਰਾਂ ਵਿੱਚ ਰਹਿਣ ਵਾਲਾ ਵਿਅਕਤੀ ਆਪਣੇ ਨਜ਼ਦੀਕੀ ਡਾਕਘਰ ਵਿੱਚ ਜਾ ਕੇ ਆਸਾਨੀ ਨਾਲ ਰੇਲ ਟਿਕਟ ਬੁੱਕ ਕਰ ਸਕਦਾ ਹੈ। ਉਸ ਨੂੰ ਟਰੈਵਲ ਏਜੰਟ ਕੋਲ ਨਹੀਂ ਜਾਣਾ ਪਵੇਗਾ। ਇਸ ਦੇ ਨਾਲ ਹੀ ਰੇਲਵੇ ਸਟੇਸ਼ਨਾਂ ‘ਤੇ ਟਿਕਟਾਂ ਦੀ ਬੁਕਿੰਗ ਲਈ ਲੱਗਣ ਵਾਲੀਆਂ ਲੰਬੀਆਂ ਲਾਈਨਾਂ ਤੋਂ ਵੀ ਛੁਟਕਾਰਾ ਮਿਲੇਗਾ।

Spread the love