ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੇ ਆਪਣਾ ਵਿਆਹ ਰੱਦ ਕਰ ਦਿੱਤਾ ਹੈ।

ਦੇਸ਼ ‘ਚ ਓਮੀਕਰੋਨ ਵੇਰੀਐਂਟ ਦੇ ਮਾਮਲੇ ਵਧਣ ਤੋਂ ਬਾਅਦ ਪ੍ਰਧਾਨ ਮੰਤਰੀ ਜੈਸਿੰਡਾ ਨੇ ਇਹ ਫੈਸਲਾ ਲ਼ਿਆ।

ਉਨ੍ਹਾਂ ਕਿਹਾ ਕਿ ਦੇਸ਼ ਦੇ ਹਿੱਤ ਪਹਿਲਾਂ ਨੇ ਜਿਸ ਕਰਕੇ ਇਹ ਫੈਸਲਾ ਲੈਣ ਜਾ ਰਹੀ ਹੈ।

ਵਿਆਹ ਰੱਦ ਕਰਨ ਦੇ ਫੈਸਲੇ ਤੋਂ ਬਾਅਦ ਉਸ ਨੇ ਕਿਹਾ ਕਿ ਮੈਂ ਕਿਸੇ ਤੋਂ ਵੱਖਰੀ ਨਹੀਂ ਹਾਂ ਅਤੇ ਉਹ ਵੀ ਮਹਾਮਾਰੀ ਕਾਰਨ ਅਜਿਹੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਲੋਕਾਂ ਨਾਲ ਜੁੜ ਗਈ ਹੈ।

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਆਰਡਰਨ ਅਤੇ ਲੰਬੇ ਸਮੇਂ ਦੇ ਸਾਥੀ ਕਲਾਰਕ ਗੇਫੋਰਡ ਨੇ ਹਾਲੇ ਆਪਣੇ ਵਿਆਹ ਦੀ ਤਾਰੀਖ ਦਾ ਐਲਾਨ ਨਹੀਂ ਕੀਤਾ ਸੀ ਪਰ ਮੰਨਿਆ ਜਾ ਰਿਹਾ ਹੈ ਕਿ ਅਗਲੇ ਕੁਝ ਹਫ਼ਤਿਆਂ ‘ਚ ਉਹ ਵਿਆਹ ਕਰਾਉਣਗੇ।

ਪੀਐਮ ਆਰਡਰਨ ਨੇ ਕਿਹਾ ਕਿ ਮੈਂ ਉਨ੍ਹਾਂ ਹਜ਼ਾਰਾਂ ਨਿਊਜ਼ੀਲੈਂਡ ਵਾਸੀਆਂ ਤੋਂ ਵੱਖਰੀ ਨਹੀਂ ਹਾਂ, ਜਿਨ੍ਹਾਂ ਨੇ ਮਹਾਮਾਰੀ ਦੇ ਵਿਨਾਸ਼ਕਾਰੀ ਪ੍ਰਭਾਵਾਂ ਨੂੰ ਮਹਿਸੂਸ ਕੀਤਾ ਹੈ, ਜਿਨ੍ਹਾਂ ‘ਚੋਂ ਸਭ ਤੋਂ ਗੰਭੀਰ ਹੈ, ਜਦੋਂ ਉਹ ਗੰਭੀਰ ਰੂਪ ‘ਚ ਬਿਮਾਰ ਹੋ ਜਾਂਦੇ ਹਨ।

Spread the love