ਚੰਡੀਗੜ੍ਹ, 25 ਜਨਵਰੀ

ਹਾਈਕੋਰਟ ਨੇ ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ‘ਤੇ ਰੋਕ ਲੱਗਾ ਦਿੱਤੀ ਹੈ।

ਦੱਸ ਦੇਈਏ ਕਿ ਲੰਮੇ ਸਮੇਂ ਤੋਂ ਚੱਲ ਰਹੇ ਡਰੱਗ ਮਾਮਲੇ ਦਾ ਸਾਹਮਣਾ ਕਰ ਰਹੇ ਅ ਮਜੀਠੀਆ ਦੀ ਗ੍ਰਿਫ਼ਤਾਰੀ ਤੇ ਹਾਈਕੋਰਟ ਨੇ ਤਿੰਨ ਦਿਨ ਦੀ ਰੋਕ ਲਗਾ ਦਿੱਤੀ ਹੈ।

ਮਜੀਠੀਆ ਦੇ ਵਕੀਲਾਂ ਨੇ ਅਦਾਲਤ ‘ਚ ਅਰਜ਼ੀ ਦਾਇਰ ਕਰਕੇ ਦੱਸਿਆ ਸੀ ਕਿ ਮਜੀਠੀਆ ਬੀਤੇ ਦਿਨ ਹਾਈਕੋਰਟ ਵੱਲੋਂ ਪਾਸ ਕੀਤੇ ਗਏ ਹੁਕਮਾਂ ਦੀ ਅਪੀਲ ਸੁਪਰੀਮ ਕੋਰਟ ‘ਚ ਕਰਨਾ ਚਾਹੁੰਦੇ ਹਨ।

ਇਸ ਲਈ ਉਨ੍ਹਾਂ ਨੂੰ ਸਮਾਂ ਚਾਹੀਦਾ ਹੈ ਅਦਾਲਤ ਵੱਲੋਂ ਮਜੀਠੀਆ ਦੇ ਵਕੀਲਾਂ ਦੀ ਬੇਨਤੀ ਸਵੀਕਾਰ ਕਰਦਿਆਂ ਤਿੰਨ ਦਿਨ ਲਈ ਗ੍ਰਿਫ਼ਤਾਰੀ ‘ਤੇ ਰੋਕ ਲਗਾਉਂਦਿਆਂ ਸੁਪਰੀਮ ਕੋਰਟ ‘ਚ ਅਪੀਲ ਕਰਨ ਦੀ ਇਜਾਜ਼ਤ ਦਿੱਤੀ ਹੈ।

Spread the love