ਪਟਿਆਲਾ, 25 ਜਨਵਰੀ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਮਾਜਿਕ ਭਾਵਨਾਵਾਂ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਸੂਬੇ ਦੇ ਪਟਿਆਲਾ ਸਥਿਤ ਸ਼੍ਰੀ ਕਾਲੀ ਮਾਤਾ ਮੰਦਰ ਵਿੱਚ ਇੱਕ ਵਿਅਕਤੀ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਤੋਂ ਬਾਅਦ ਉਹ ਉਸ ਥੜ੍ਹੇ ‘ਤੇ ਚੜ੍ਹ ਗਿਆ ਜਿੱਥੇ ਕਾਲੀ ਮਾਤਾ ਦੀ ਮੂਰਤੀ ਸਥਾਪਿਤ ਕੀਤੀ ਗਈ ਸੀ। ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਪੁਲਿਸ ਨੇ ਤੁਰੰਤ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ। ਇਸ ਘਟਨਾ ਬਾਰੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕੁਝ ਸਵਾਰਥੀ ਅਨਸਰ ਚੋਣਾਂ ਤੋਂ ਪਹਿਲਾਂ ਸੂਬੇ ਦੀ ਸਮਾਜਿਕ ਭਾਵਨਾਂ ਨੂੰ ਵਿਗਾੜਨ ਦੀ ਕੋਸ਼ਿਸ਼ ਕਰ ਰਹੇ ਹਨ।

ਸੀਐਮ ਚੰਨੀ ਨੇ ਕਿਹਾ, ‘ ਦੁਪਹਿਰ 2.30 ਵਜੇ ਦੇ ਕਰੀਬ ਇਕ ਵਿਅਕਤੀ ਪਟਿਆਲਾ ਦੇ ਕਾਲੀ ਮਾਤਾ ਮੰਦਿਰ ਪਹੁੰਚਿਆ ਅਤੇ ਉਸ ਥੜ੍ਹੇ ‘ਤੇ ਚੜ੍ਹ ਗਿਆ ਜਿੱਥੇ ਕਾਲੀ ਮਾਤਾ ਦੀ ਮੂਰਤੀ ਸਥਾਪਿਤ ਕੀਤੀ ਗਈ ਸੀ। ਇਸ ਸਾਰੀ ਘਟਨਾ ਤੋਂ ਬਾਅਦ ਉਸ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ ਗਿਆ। ਮੁੱਖ ਮੰਤਰੀ ਚੰਨੀ ਨੇ ਕਿਹਾ, “ਕੁਝ ਸਵਾਰਥੀ ਲੋਕ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੀ ਸਮਾਜਿਕ ਸਦਭਾਵਨਾ ਨੂੰ ਲਗਾਤਾਰ ਅਸਥਿਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਨਾਪਾਕ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣ ਦੇਵਾਂਗਾ।”

ਜ਼ਿਕਰਯੋਗ ਹੈ ਕਿ ਪੰਜਾਬ ‘ਚ ਚੋਣਾਂ ਤੋਂ ਪਹਿਲਾਂ ਧਾਰਮਿਕ ਸਥਾਨਾਂ ‘ਤੇ ਬੇਅਦਬੀ ਦੀਆਂ ਘਟਨਾਵਾਂ ‘ਚ ਵਾਧਾ ਹੁੰਦਾ ਜਾ ਰਿਹਾ ਹੈ। ਅਜਿਹੀ ਹੀ ਇੱਕ ਘਟਨਾ 18 ਦਸੰਬਰ ਨੂੰ ਵੀ ਸਾਹਮਣੇ ਆਈ ਸੀ, ਜਦੋਂ ਪੰਜਾਬ ਦੇ ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਰ ਸਾਹਿਬ ‘ਚ ਜੰਗਲਾਂ ਲੰਘ ਕੇ ਬੇਅਬਦੀ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੇ ਗਰਿੱਲ ਟੱਪ ਕੇ ਅੰਦਰ ਦਾਖ਼ਲ ਹੋਏ ਮੁਲਜ਼ਮ ਨੌਜਵਾਨ ਨੂੰ ਕਾਬੂ ਕਰ ਲਿਆ ਸੀ। ਹਾਲਾਂਕਿ, ਬਾਅਦ ਵਿੱਚ ਭੀੜ ਦੁਆਰਾ ਕੁੱਟਣ ਤੋਂ ਬਾਅਦ ਉਸ ਦੀ ਮੌਤ ਹੋ ਗਈ।

Spread the love