ਅੰਮ੍ਰਿਤਸਰ, 26 ਜਨਵਰੀ

ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹਲਕਾ ਲੰਬੀ ਤੋਂ ਚੋਣ ਲੜਨਗੇ।

ਇਸ ਦਾ ਐਲਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕੀਤਾ ਹੈ। ਉਨ੍ਹਾਂ ਦੇ ਦਫ਼ਤਰ ਦਾ ਅੱਜ ਲੰਬੀ ਵਿਖੇ ਉਦਘਾਟਨ ਕੀਤਾ ਗਿਆ।

94 ਸਾਲਾ ਪ੍ਰਕਾਸ਼ ਸਿੰਘ ਬਾਦਲ ਲੰਬੀ ਵਿਧਾਨ ਸਭਾ ਸੀਟ ਤੋਂ ਮੌਜੂਦਾ ਵਿਧਾਇਕ ਹਨ। ਸਿਹਤ ਕਾਰਨਾਂ ਕਰਕੇ ਪ੍ਰਕਾਸ਼ ਸਿੰਘ ਬਾਦਲ ਵਿਧਾਨ ਸਭਾ ਚੋਣ ਨਹੀਂ ਲੜਨ ਦੀਆਂ ਕਿਆਸ ਲਗਾਏ ਜਾ ਰਹੇ ਹਨ।

ਪ੍ਰਕਾਸ਼ ਸਿੰਘ ਬਾਦਲ ਹਾਲ ਹੀ ‘ਚ ਕਰੋਨਾ ਵਾਇਰਸ ਨੂੰ ਮਾਤ ਦੇ ਕੇ ਠੀਕ ਹੋਏ ਹਨ। ਪ੍ਰਕਾਸ਼ ਸਿੰਘ ਬਾਦਲ ਨੂੰ ਸੋਮਵਾਰ ਨੂੰ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ।

ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੀ ਸਿਆਸਤ ਦਾ ਸਭ ਤੋਂ ਵੱਡਾ ਚਿਹਰਾ ਹਨ। ਪ੍ਰਕਾਸ਼ ਸਿੰਘ ਬਾਦਲ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ।

ਇਸ ਤੋਂ ਇਲਾਵਾ ਪ੍ਰਕਾਸ਼ ਸਿੰਘ ਬਾਦਲ 10 ਵਾਰ ਵਿਧਾਨ ਸਭਾ ਚੋਣਾਂ ਜਿੱਤ ਚੁੱਕੇ ਹਨ। ਲੰਬੀ ਵਿਧਾਨ ਸਭਾ ਸੀਟ ਨੂੰ ਬਾਦਲ ਪਰਿਵਾਰ ਦਾ ਗੜ੍ਹ ਮੰਨਿਆ ਜਾਂਦਾ ਹੈ ਅਤੇ ਪ੍ਰਕਾਸ਼ ਸਿੰਘ ਬਾਦਲ ਨੇ ਇਕ ਵਾਰ ਫਿਰ ਇਸ ਸੀਟ ਤੋਂ ਚੋਣ ਲੜਨ ਦਾ ਫੈਸਲਾ ਕੀਤਾ ਹੈ।

Spread the love