ਨਵੀਂ ਦਿੱਲੀ, 27 ਜਨਵਰੀ

ਪੰਜ ਸੂਬਿਆਂ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਕਾਂਗਰਸ ਦੇ ਸੰਸਦੀ ਰਣਨੀਤੀ ਸਮੂਹ ਦੀ ਬੈਠਕ ਹੋਣ ਜਾ ਰਹੀ ਹੈ।

ਇਸ ਬੈਠਕ ਦੀ ਪ੍ਰਧਾਨਗੀ ਸੋਨੀਆ ਗਾਂਧੀ ਕਰਨਗੇ। ਇਸ ਦੇ ਨਾਲ ਹੀ ਇਸ ਬੈਠਕ ‘ਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਏ ਕੇ ਐਂਟਨੀ, ਕੇਸੀ ਵੇਣੂਗੋਪਾਲ, ਮੱਲਿਕਾਰਜੁਨ ਖੜਗੇ, ਅਧੀਰ ਰੰਜਨ ਚੌਧਰੀ, ਆਨੰਦ ਸ਼ਰਮਾ, ਗੌਰਵ ਗੋਗੋਈ, ਕੇ ਸੁਰੇਸ਼, ਜੈਰਾਮ ਰਮੇਸ਼, ਮਾਨਿਕਮ ਟੈਗੋਰ ਅਤੇ ਰਵਨੀਤ ਬਿੱਟੂ ਵੀ ਮੌਜੂਦ ਰਹਿਣਗੇ।

Spread the love