ਚੰਡੀਗੜ੍ਹ, 27 ਜਨਵਰੀ

ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ।

ਸੁਪਰੀਮ ਕੋਰਟ ਨੇ ਮਜੀਠੀਆ ਦੀ NDPS ਐਕਟ ਦੇ ਤਹਿਤ ਕਥਿਤ ਡਰੱਗ ਮਾਮਲੇ ‘ਚ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ।

ਅਦਾਲਤ ਦੀ ਅਗਲੀ ਸੁਣਵਾਈ 31 ਜਨਵਰੀ ਨੂੰ ਹੋਵੇਗੀ। ਬੀਤੇ ਦਿਨ 26 ਜਨਵਰੀ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਐਲਾਨ ਕੀਤਾ ਕਿ ਬਿਕਰਮ ਮਜੀਠੀਆ 2022 ਦੀਆਂ ਵਿਧਾਨ ਸਭਾ ਚੋਣਾਂ ਅੰਮ੍ਰਿਤਸਰ ਪੂਰਬੀ ਸੀਟ ਤੋਂ ਨਵਜੋਤ ਸਿੰਘ ਸਿੱਧੂ ਵਿਰੁੱਧ ਲੜਨਗੇ। ਦੱਸ ਦੇਈਏ ਕਿ ਹਾਈਕੋਰਟ ਨੇ 24 ਜਨਵਰੀ ਨੂੰ ਮਜੀਠੀਆ ਦੀ ਜ਼ਮਾਨਤ ਅਰਜ਼ੀ ਖ਼ਾਰਜ ਕੀਤੀ ਸੀ।

Spread the love