ਅੰਮ੍ਰਿਤਸਰ, 27 ਜਨਵਰੀ

ਰਾਹੁਲ ਗਾਂਧੀ ਵਿਸ਼ੇਸ਼ ਉਡਾਣ ਰਾਹੀਂ ਅੰਮ੍ਰਿਤਸਰ ਪਹੁੰਚੇ। ਜਿੱਥੇ ਸੀਐਮ ਚਰਨਜੀਤ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ।

ਇਸ ਤੋਂ ਬਾਅਦ ਰਾਹੁਲ ਗਾਂਧੀ ਸ੍ਰੀ ਦਰਬਾਰ ਸਾਹਿਬ ਪਹੁੰਚੇ। ਉਥੇ ਕਾਂਗਰਸੀ ਉਮੀਦਵਾਰਾਂ ਨਾਲ ਮੱਥ ਟੇਕਿਆ। ਜਿਸ ਤੋਂ ਬਾਅਦ ਰਾਹੁਲ ਗਾਂਧੀ ਨੇ ਲੰਗਰ ਛਕਿਆ। ਇਸ ਤੋਂ ਬਾਅਦ ਉਹ ਜਲਿਆਂਵਾਲਾ ਬਾਗ ਦੇਖਣ ਗਏ। ਇੱਥੇ ਉਨ੍ਹਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਸ਼੍ਰੀ ਦੁਰਗਿਆਣਾ ਮੰਦਰ ਵਿੱਚ ਮੱਥਾ ਟੇਕਿਆ। ਹੁਣ ਉਹ ਭਗਵਾਨ ਵਾਲਮੀਕਿ ਦੇ ਮੰਦਰ ‘ਤੇ ਵੀ ਮੱਥਾ ਟੇਕਣ ਜਾਣਗੇ।

Spread the love