ਗਲਤ ਤਰੀਕੇ ਨਾਲ ਵਿਦੇਸ਼ ਜਾਣ ਵਾਲਿਆਂ ਦੀ ਗਿਣਤੀ ਵਧਦੀ ਜਾ ਰਹੀ ਹੈ।

ਪਿਛਲੇ ਦਿਨੀ ਅਮਰੀਕਾ-ਕੈਨੇਡਾ ਸਰਹੱਦ ਨੇੜੇ ਚਾਰ ਮ੍ਰਿਤਕ ਮਿਲੇ ਜਿਨਾਂ੍ਹ ਦੀ ਹੁਣ ਪਛਾਣ ਹੋ ਗਈ ਹੈ।

ਕੈਨੇਡੀਅਨ ਅਧਿਕਾਰੀਆਂ ਨੇ ਦੱਸਿਆ ਕਿ ਪਰਿਵਾਰ ਪਿਛਲੇ ਕੁਝ ਸਮੇਂ ਤੋਂ ਦੇਸ਼ ‘ਚ ਸੀ ਅਤੇ ਕੋਈ ਉਨ੍ਹਾਂ ਨੂੰ ਸਰਹੱਦ ‘ਤੇ ਲੈ ਗਿਆ ਸੀ।

ਇਹ ਮਨੁੱਖੀ ਤਸਕਰੀ ਦਾ ਮਾਮਲਾ ਜਾਪਦਾ ਹੈ।

ਮੈਨੀਟੋਬਾ ਦੀ ਰਾਇਲ ਕੈਨੇਡੀਅਨ ਮਾਊਂਟਿਡ ਪੁਲੀਸ ਨੇ ਦੱਸਿਆ ਕਿ ਮਰਨ ਵਾਲਿਆਂ ਦੀ ਪਛਾਣ ਜਗਦੀਸ਼ ਬਲਦੇਵਭਾਈ ਪਟੇਲ (39), ਵੈਸ਼ਾਲੀਬੇਨ ਜਗਦੀਸ਼ ਕੁਮਾਰ ਪਟੇਲ (37), ਵਿਹੰਗੀ ਜਗਦੀਸ਼ਕੁਮਾਰ ਪਟੇਲ (11) ਅਤੇ ਧਰਮਿਕ ਜਗਦੀਸ਼ ਕੁਮਾਰ ਪਟੇਲ (3) ਵਜੋਂ ਹੋਈ ਹੈ।

ਇਹ ਸਾਰੇ ਇੱਕੋ ਪਰਿਵਾਰ ਦੇ ਮੈਂਬਰ ਸਨ, ਜੋ 19 ਜਨਵਰੀ ਨੂੰ ਕੈਨੇਡਾ-ਅਮਰੀਕਾ ਸਰਹੱਦ ਤੋਂ ਕਰੀਬ 12 ਮੀਟਰ ਦੂਰ ਐਮਰਸਨ, ਮੈਨੀਟੋਬਾ ਨੇੜੇ ਮ੍ਰਿਤਕ ਮਿਲੇ ਸਨ।

Spread the love