ਚੰਡੀਗੜ੍ਹ, 31 ਜਨਵਰੀ

ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ।

ਡਰੱਗਜ਼ ਮਾਮਲੇ ‘ਚ ਸੁਪਰੀਮ ਕੋਰਟ ਨੇ ਮਜੀਠੀਆ ਨੂੰ 23 ਫਰਵਰੀ ਤੱਕ ਅਗਾਊਂ ਜ਼ਮਾਨਤ ਦੇ ਦਿੱਤੀ ਹੈ।

ਯਾਨੀ ਕਿ 23 ਫਰਵਰੀ ਤੱਕ ਮਜੀਠੀਆ ਦੀ ਗ੍ਰਿਫ਼ਤਾਰੀ ‘ਤੇ ਰੋਕ ਲੱਗਾ ਦਿੱਤੀ ਗਈ ਹੈ।

ਤੁਹਾਨੂੰ ਦੱਸਦੇਈਏ ਕਿ ਮੋਹਾਲੀ ਕ੍ਰਾਈਮ ਬ੍ਰਾਂਚ ‘ਚ ਬਿਕਰਮ ਮਜੀਠੀਆ ਖ਼ਿਲਾਫ਼ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਦਾ ਮਾਮਲਾ ਦਰਜ ਹੈ। ਇਸ ਤੋਂ ਬਾਅਦ ਉਹ ਰਾਹਤ ਲਈ ਮੋਹਾਲੀ ਅਦਾਲਤ ਵਿੱਚ ਗਏ ਸਨ।

ਹਾਲਾਂਕਿ, ਉੱਥੇ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਸੀ। ਜਿਸ ਤੋਂ ਬਾਅਦ ਉਹ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚੇ। ਉੱਥੇ ਵੀ ਉਨ੍ਹਾਂ ਨੂੰ ਨਾਮਜ਼ਦਗੀ ਦਾਖ਼ਲ ਕਰਨ ਤੋਂ ਰਾਹਤ ਮਿਲੀ ਪਰ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਗਈ।

ਬਿਕਰਮ ਮਜੀਠੀਆ ਪੰਜਾਬ ਵਿੱਚ ਮਜੀਠਾ ਅਤੇ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜ ਰਹੇ ਹਨ। ਅੰਮ੍ਰਿਤਸਰ ਪੂਰਬੀ ਵਿੱਚ ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਦੇ ਚਿਹਰੇ ਦੀ ਦੌੜ ਵਿੱਚ ਸ਼ਾਮਲ ਨਵਜੋਤ ਸਿੱਧੂ ਵਿਰੁੱਧ ਚੋਣ ਲੜੀ ਹੈ। ਜਿਸ ਕਾਰਨ ਅੰਮ੍ਰਿਤਸਰ ਪੂਰਬੀ ਪੰਜਾਬ ਦਾ ਸਭ ਤੋਂ ਗਰਮ ਸੀਟ ਬਣ ਗਿਆ ਹੈ। ਮਜੀਠੀਆ ਨੇ ਇਨ੍ਹਾਂ ਦੋਵਾਂ ਸੀਟਾਂ ਤੋਂ ਨਾਮਜ਼ਦਗੀ ਵੀ ਭਰੀ ਹੈ।

Spread the love