ਚੰਡੀਗੜ੍ਹ, 31 ਜਨਵਰੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾ ਰਹੀਆਂ ਹਨ। 1 ਫਰਵਰੀ ਨਾਮਜ਼ਦਗੀਆਂ ਦਾਖਲ ਕਰਨ ਦਾ ਆਖਰੀ ਦਿਨ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਕਈ ਦਿੱਗਜਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ।

ਸੀਐਮ ਚਰਨਜੀਤ ਚੰਨੀ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਸ਼ਹਿਰੀ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਉਹ ਆਪਣੀ ਧੀ ਜੈਇੰਦਰਾ ਕੌਰ ਅਤੇ ਮੇਅਰ ਬਿੱਟੂ ਨਾਲ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਪਹੁੰਚੇ। ਇਸ ਦੇ ਨਾਲ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਜਲਾਲਾਬਾਦ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ।ਸ਼੍ਰੋਮਣੀ ਅਕਾਲੀ ਦਲ ਦੇ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਲੁਧਿਆਣਾ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ। ਆਮ ਆਦਮੀ ਪਾਰਟੀ ਦੇ ਕੁੰਵਰ ਵਿਜੇ ਪ੍ਰਤਾਪ ਨੇ ਅੰਮ੍ਰਿਤਸਰ ਉੱਤਰੀ ਤੋਂ ਨਾਮਜ਼ਦਗੀ ਭਰੀ। ਆਮ ਆਦਮੀ ਪਾਰਟੀ ਦੇ ਗੁਰਪ੍ਰੀਤ ਸਿੰਘ ਗੋਗੀ ਆਪਣੇ ਨਾਮਜ਼ਦਗੀ ਪੱਤਰ ਭਰਨ ਲਈ ਸਕੂਟਰ ਰਾਹੀਂ ਲੁਧਿਆਣਾ ਪਹੁੰਚੇ।

ਸੂਬੇ ਵਿੱਚ ਹੁਣ ਤੱਕ ਨਾਮਜ਼ਦਗੀਆਂ ਦੀ ਕੁੱਲ ਗਿਣਤੀ 619 ਹੋ ਗਈ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 1 ਫਰਵਰੀ, 2022 ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 2 ਫਰਵਰੀ ਨੂੰ ਹੋਵੇਗੀ। 4 ਫਰਵਰੀ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ। ਵੋਟਾਂ 20 ਫਰਵਰੀ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ। ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।

Spread the love