ਅੰਮ੍ਰਿਤਸਰ, 01 ਫਰਵਰੀ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੇ ਮਜੀਠਾ ਹਲਕਾ ਛੱਡਣ ਦਾ ਐਲਾਨ ਕਰ ਦਿੱਤਾ ਹੈ।

ਮਜੀਠੀਆ ਹੁਣ ਅੰਮ੍ਰਿਤਸਰ ਪੂਰਬੀ ਸੀਟ ਤੋਂ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਚੋਣ ਲੜਨਗੇ।

ਸੋਮਵਾਰ ਨੂੰ ਹੀ ਉਨ੍ਹਾਂ ਦੀ ਪਤਨੀ ਗੁਣੀਵ ਕੌਰ ਨੇ ਮਜੀਠਾ ਹਲਕੇ ਤੋਂ ਚੋਣ ਲੜਨ ਲਈ ਨਾਮਜ਼ਦਗੀ ਦਾਖ਼ਲ ਕੀਤੀ ਸੀ।

ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਬਿਕਰਮ ਮਜੀਠੀਆ ਨੂੰ ਅੰਮ੍ਰਿਤਸਰ ਪੂਰਬੀ ਸੀਟ ਤੋਂ ਹੀ ਚੋਣ ਲੜਨ ਦੀ ਚੁਣੌਤੀ ਦਿੱਤੀ ਸੀ।

ਇਸ ਦੇ ਜਵਾਬ ਵਿੱਚ ਮਜੀਠੀਆ ਨੇ ਐਤਵਾਰ ਨੂੰ ਕਿਹਾ ਸੀ ਕਿ ਸਿੱਧੂ ਦੀ ਇਹ ਇੱਛਾ ਵੀ ਪੂਰੀ ਹੋ ਜਾਵੇਗੀ।

ਇਸ ਤੋਂ ਬਾਅਦ ਸੋਮਵਾਰ ਨੂੰ ਮਜੀਠੀਆ ਦੀ ਪਤਨੀ ਗੁਣੀਵ ਕੌਰ ਨੇ ਨਾਮਜ਼ਦਗੀ ਦਾਖਲ ਕੀਤੀ।

Spread the love